Attari-Wagah border news

ਅਟਾਰੀ-ਵਾਹਗਾ ਸਰਹੱਦ ‘ਤੇ ‘ਰਿਟਰੀਟ ਸਮਾਰੋਹ’ ਦੇ ਸਮੇਂ ਵਿਚ ਹੋਇਆ ਬਦਲਾਅ

ਹੁਣ ਸ਼ਾਮ 5:30 ਵਜੇ ਸ਼ੁਰੂ ਹੋਵੇਗੀ ਦੇਸ਼ ਭਗਤੀ ਦੇ ਜੋਸ਼ ਨਾਲ ਭਰਪੂਰ ਬੀਟਿੰਗ ਰਿਟਰੀਟ ਸੈਰੇਮਨੀ

ਅੰਮ੍ਰਿਤਸਰ, 1 ਅਪ੍ਰੈਲ : ਭਾਰਤ-ਪਾਕਿਸਤਾਨ ਦੀ ਅਟਾਰੀ-ਵਾਹਗਾ ਸਰਹੱਦ ‘ਤੇ ਰੋਜ਼ਾਨਾ ਹੋਣ ਵਾਲੇ ਵਿਸ਼ਵ ਪ੍ਰਸਿੱਧ ਬੀਟਿੰਗ ਰਿਟਰੀਟ ਸਮਾਰੋਹ ਦੇ ਸਮੇਂ ਵਿੱਚ ਪ੍ਰਸ਼ਾਸਨ ਵੱਲੋਂ ਅਹਿਮ ਤਬਦੀਲੀ ਕੀਤੀ ਗਈ ਹੈ। ਮੌਸਮ ਵਿੱਚ ਆਏ ਬਦਲਾਅ ਅਤੇ ਦਿਨ ਦੇ ਵਧੇ ਸਮੇਂ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ, ਜੋ ਕਿ ਅੱਜ 1 ਅਪ੍ਰੈਲ ਤੋਂ ਲਾਗੂ ਹੋ ਗਿਆ ਹੈ।

ਨਵੇਂ ਫੈਸਲੇ ਅਨੁਸਾਰ, ਰਿਟਰੀਟ ਸਮਾਰੋਹ ਹੁਣ ਸ਼ਾਮ 5:30 ਵਜੇ ਸ਼ੁਰੂ ਹੋਵੇਗਾ ਅਤੇ ਸ਼ਾਮ 6:00 ਵਜੇ ਤੱਕ ਜਾਰੀ ਰਹੇਗਾ। ਇਸ ਤੋਂ ਪਹਿਲਾਂ ਇਹ ਸਮਾਰੋਹ ਸ਼ਾਮ 5:00 ਵਜੇ ਸ਼ੁਰੂ ਹੋ ਕੇ 5:30 ਵਜੇ ਖਤਮ ਹੁੰਦਾ ਸੀ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਸਮੇਂ ਵਿੱਚ ਇਹ ਬਦਲਾਅ ਸੈਲਾਨੀਆਂ ਨੂੰ ਬਿਹਤਰ ਅਨੁਭਵ ਪ੍ਰਦਾਨ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਕੀਤਾ ਗਿਆ ਹੈ। ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੇ ਦਰਸ਼ਕਾਂ ਅਤੇ ਸੈਲਾਨੀਆਂ ਨੂੰ ਹੁਣ ਨਵੇਂ ਸਮੇਂ ਅਨੁਸਾਰ ਸਰਹੱਦ ‘ਤੇ ਪਹੁੰਚਣਾ ਹੋਵੇਗਾ।

ਜ਼ਿਕਰਯੋਗ ਹੈ ਕਿ ਦੋਵਾਂ ਦੇਸ਼ਾਂ ਦੇ ਸੈਨਿਕਾਂ ਦੇ ਅਨੁਸ਼ਾਸਨ ਅਤੇ ਦੇਸ਼ ਭਗਤੀ ਦਾ ਪ੍ਰਤੀਕ ਇਹ ਸਮਾਰੋਹ ਖਿੱਚ ਦਾ ਮੁੱਖ ਕੇਂਦਰ ਹੁੰਦਾ ਹੈ, ਜਿੱਥੇ ‘ਭਾਰਤ ਮਾਤਾ ਕੀ ਜੈ’ ਦੇ ਨਾਅਰਿਆਂ ਨਾਲ ਪੂਰਾ ਮਾਹੌਲ ਗੂੰਜ ਉੱਠਦਾ ਹੈ।

Read More : ਖੜ੍ਹੀ ਟਰਾਲੀ ਨਾਲ ਟਕਰਾਈ ਐਕਟਿਵਾ, ਭੈਣ-ਭਰਾ ਦੀ ਮੌਤ

Leave a Reply

Your email address will not be published. Required fields are marked *