18 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਪਰਿਵਾਰ ਨਾਲ ਬਿਹਾਰ ਦੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕੀਤੇ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿੱਖਾਂ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ ਅਤੇ ਜ਼ੁਲਮ ਵਿਰੁੱਧ ਇੱਕ ਗੜ੍ਹ ਹੈ।
