ਬਠਿੰਡਾ- ਬਠਿੰਡਾ ਵਿਖੇ ਵਾਪਰੇ ਭਿਆਨਕ ਬੱਸ ਹਾਦਸੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ਼ ਜਤਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ (ਟਵਿੱਟਰ) ਜ਼ਰੀਏ ਕਿਹਾ ਕਿ ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਪੈਂਦੀ ਲਸਾੜਾ ਡਰੇਨ ‘ਚ ਇਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁੱਖ਼ਦਾਈ ਖ਼ਬਰ ਮਿਲੀ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ।
ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ, ਬਚਾਅ ਕਾਰਜ ਜਾਰੀ ਹਨ ਅਤੇ ਪਲ-ਪਲ ਦੀ ਅਪਡੇਟ ਲੈ ਰਹੇ ਹਾਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਏ ਯਾਤਰੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।