CM Bhagwant Mann

ਸਿਓਲ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਅਰਮੈਨ ਜੰਗ ਵੌਨ ਜੂ ਨਾਲ ਕੀਤੀ ਮੀਟਿੰਗ

ਜੰਗ ਵੌਨ ਜੂ ਨੇ 2026 ਵਿੱਚ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਹਿੱਸਾ ਲੈਣ ਲਈ ਦਿੱਤੀ ਸਹਿਮਤੀ

ਸਿਓਲ, 8 ਦਸੰਬਰ : ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਖਣੀ ਕੋਰੀਆ ਦੇ ਸਿਓਲ ਵਿਖੇ ਡੇਵੂ ਇੰਜੀਨੀਅਰਿੰਗ ਐਂਡ ਕੰਸਟ੍ਰਕਸ਼ਨ ਕੰਪਨੀ ਲਿਮਟਿਡ ਦੇ ਚੇਅਰਮੈਨ ਜੰਗ ਵੌਨ ਜੂ ਨਾਲ ਸੁਖਾਵੇਂ ਤੇ ਵਧੀਆ ਮਾਹੌਲ ‘ਚ ਮੀਟਿੰਗ ਹੋਈ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਡੇਵੂ ਈ ਐਂਡ ਸੀ ਵਰਗੀਆਂ ਵਿਸ਼ਵਵਿਆਪੀ ਕੰਪਨੀਆਂ ਨਾਲ ਭਾਈਵਾਲੀ ਕਰਕੇ ਇੱਕ ਹਰਾ-ਭਰਾ, ਵਧੇਰੇ ਆਧੁਨਿਕ ਅਤੇ ਮਜ਼ਬੂਤ ​​ਭਵਿੱਖ ਬਣਾਉਣ ਦੀ ਉਮੀਦ ਕਰਦਾ ਹੈ। ਪੰਜਾਬ ਸਰਕਾਰ ਕੰਪਨੀ ਨੂੰ ਪੂਰਾ ਸਮਰਥਨ ਦੇਣ ਅਤੇ ਸੂਬੇ ਵਿੱਚ ਉਨ੍ਹਾਂ ਦੇ ਨਿਵੇਸ਼ ਅਤੇ ਉਦਯੋਗਿਕ ਵਿਕਾਸ ਲਈ ਹਰ ਸੰਭਵ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਜੰਗ ਵੌਨ ਜੂ ਨੇ 2026 ਵਿੱਚ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਹਿੱਸਾ ਲੈਣ ਲਈ ਵੀ ਸਹਿਮਤੀ ਦਿੱਤੀ।

Read More : ਮੁੱਖ ਮੰਤਰੀ ਮਾਨ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ 30 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ

Leave a Reply

Your email address will not be published. Required fields are marked *