ਮਾਨ ਸਰਕਾਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿਖੇ ਨਵੀਂ ਕਾਰੋਬਾਰ ਵਿਕਾਸ ਨੀਤੀ ਦੀ ਸ਼ੁਰੂਆਤ

ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਨਿਵੇਸ਼ ਸਥਾਨ ਬਣਾਉਣ ਦਾ ਦਾਅਵਾ

ਲੁਧਿਆਣਾ, 7 ਮਾਰਚ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਵਿਖੇ ਇਤਿਹਾਸਕ ਉਦਯੋਗਿਕ ਤੇ ਕਾਰੋਬਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕ੍ਰਾਂਤੀਕਾਰੀ ਸੁਧਾਰਾਂ ਅਤੇ ਉਦਯੋਗ ਦੀਆਂ ਲੋੜਾਂ ਅਨੁਸਾਰ ਤਿਆਰ ਪ੍ਰੋਤਸਾਹਨ ਢਾਂਚੇ ਰਾਹੀਂ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਨਿਵੇਸ਼ ਸਥਾਨ ਬਣਾਉਣ ਲਈ ਦ੍ਰਿੜ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੇ ਉਦਯੋਗਿਕ ਵਿਕਾਸ ’ਚ ਤੇਜ਼ੀ ਲਿਆਉਣ, ਵੱਡੇ ਪੱਧਰ ’ਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਪੰਜਾਬ ਭਰ ਵਿੱਚ ਰੋਜ਼ਗਾਰ ਪੈਦਾ ਕਰਨ ਲਈ ਕ੍ਰਾਂਤੀਕਾਰੀ ਸੁਧਾਰਾਂ ਦੇ ਨਾਲ ਨਵੀਂ ਉਦਯੋਗਿਕ ਨੀਤੀ ਤਿਆਰ ਕੀਤੀ ਹੈ।

ਇਹ ਆਖਦਿਆਂ ਕਿ ਪੰਜਾਬ ’ਚ ਪਹਿਲਾਂ ਹੀ ਰਿਕਾਰਡ ਨਿਵੇਸ਼ ਹੋ ਰਿਹਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵੀਂ ਨੀਤੀ ਨਿਵੇਸ਼ਕਾਂ ਨੂੰ 20 ਪ੍ਰੋਤਸਾਹਨ ਤੱਕ ਚੁਣਨ ਅਤੇ ਆਪਣੇ ਕਾਰੋਬਾਰੀ ਮਾਡਲਾਂ ਦੇ ਅਨੁਕੂਲ ਪੈਕੇਜ ਤਿਆਰ ਕਰਨ ਦੀ ਆਗਿਆ ਦਿੰਦੀ ਹੈ। ਇਸ ਦੇ ਨਾਲ ਹੀ ਇਸ ਨੀਤੀ ਤਹਿਤ ਪੰਜਾਬ ’ਚ ਪਹਿਲੀ ਵਾਰ ਪੂੰਜੀ ਸਬਸਿਡੀ ਪੇਸ਼ ਕੀਤੀ ਗਈ ਹੈ।

ਇਸ ਤੋਂ ਇਲਾਵਾ ਇਹ ਸਥਿਰ ਪੂੰਜੀ ਨਿਵੇਸ਼ ਦੇ 100 ਫ਼ੀਸਦੀ ਤੱਕ ਪ੍ਰੋਤਸਾਹਨ ਦੀ ਪੇਸ਼ਕਸ਼ ਕਰਦੀ ਹੈ ਅਤੇ ਰੁਜ਼ਗਾਰ ਉਤਪਤੀ ਸਬਸਿਡੀ ਯੋਗਤਾ ਦੀ ਸ਼ਰਤ ਨੂੰ 25 ਕਰੋੜ ਰੁਪਏ ਨਿਵੇਸ਼ ਅਤੇ 50 ਕਾਮਿਆਂ ਤੱਕ ਘਟਾ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਾਂ ਨਾਲ ਸਬੰਧਤ ਹਰ ਮੁਸ਼ਕਲ ਨੂੰ ਦੂਰ ਕਰਨਾ ਉਨ੍ਹਾਂ ਦੀ ਸਰਕਾਰ ਦੀ ਪਹਿਲ ਹੈ।

Read More : ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

Leave a Reply

Your email address will not be published. Required fields are marked *