ਉਦਯੋਗਪਤੀਆਂ ਨਾਲ ਕਰਨਗੇ ਮੀਟਿੰਗ
ਚੰਡੀਗੜ੍ਹ, 3 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਮਹਾਰਾਸ਼ਟਰ ਦੇ ਦੋ ਦਿਨਾਂ ਦੌਰੇ ‘ਤੇ ਹਨ। ਇਸ ਦੌਰੇ ਦਾ ਮੁੱਖ ਉਦੇਸ਼ ਪੰਜਾਬ ਵਿੱਚ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਹੈ।
ਮੁੱਖ ਮੰਤਰੀ ਅੱਜ ਮੁੰਬਈ ਵਿੱਚ ਦੇਸ਼ ਦੇ ਪ੍ਰਮੁੱਖ ਉਦਯੋਗਪਤੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕਰਨਗੇ, ਜਿਸ ਵਿੱਚ ਉਹ ਪੰਜਾਬ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਬਾਰੇ ਜਾਣਕਾਰੀ ਸਾਂਝੀ ਕਰਨਗੇ।
ਆਪਣੇ ਇਸ ਦੌਰੇ ਦੌਰਾਨ ਮੁੱਖ ਮੰਤਰੀ ਮਾਨ ਮਹਾਰਾਸ਼ਟਰ ਦੇ ਸਿਆਸੀ ਪਰਿਵਾਰ ਨਾਲ ਦੁੱਖ ਵੀ ਸਾਂਝਾ ਕਰਨਗੇ। ਜਾਣਕਾਰੀ ਅਨੁਸਾਰ ਉਹ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਬੇਵਕਤੀ ਦੇਹਾਂਤ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਹਮਦਰਦੀ ਪ੍ਰਗਟ ਕਰਨਗੇ।
Read More : ਸੀਜੀਸੀ ਲਾਂਡਰਾਂ ਵਿਖੇ ਰਾਸ਼ਟਰੀ ਪੱਧਰ ਦਾ ‘ਸਕੂਲ ਲੀਡਰਜ਼’ ਸਮਾਗਮ
