ਭਗਵੰਤ ਮਾਨ-ਲਾਲਜੀਤ ਭੁੱਲਰ

ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਬਿਆਨ

ਕਿਹਾ- ‘ਕਾਨੂੰਨ ਤੋੜਨ ਵਾਲਾ ਕੋਈ ਵੀ ਹੋਵੇ, ਬਖਸ਼ਿਆ ਨਹੀਂ ਜਾਵੇਗਾ’

DM ਰੰਧਾਵਾ ਖੁਦਕੁਸ਼ੀ ਮਾਮਲੇ ‘ਚ ਘਿਰੇ ਸਾਬਕਾ ਮੰਤਰੀ ਨੇ ਮੰਡੀ ਗੋਬਿੰਦਗੜ੍ਹ ਵਿਖੇ ਕੀਤਾ ਆਤਮ-ਸਮਰਪਣ

ਮੰਡੀ ਗੋਬਿੰਦਗੜ੍ਹ, 23 ਮਾਰਚ : ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਭੁੱਲਰ ਨੇ ਮੰਡੀ ਗੋਬਿੰਦਗੜ੍ਹ ਵਿਖੇ ਆਤਮ-ਸਮਰਪਣ ਕਰਦਿਆਂ ਫੇਸਬੁੱਕ ‘ਤੇ ਸਪੱਸ਼ਟ ਕੀਤਾ ਕਿ ਉਹ ਭੱਜੇ ਨਹੀਂ ਸਨ ਅਤੇ ਉਨ੍ਹਾਂ ਨੂੰ ਦੇਸ਼ ਦੀ ਨਿਆਂ ਪ੍ਰਣਾਲੀ ‘ਤੇ ਪੂਰਾ ਵਿਸ਼ਵਾਸ ਹੈ।

ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਪੰਜਾਬ ਉਨ੍ਹਾਂ ਲਈ ਇੱਕ ਪਰਿਵਾਰ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਤੋੜਨ ਵਾਲਾ ਚਾਹੇ ਕੋਈ ਵੀ ਹੋਵੇ, ਭਾਵੇਂ ਉਹ ਕੋਈ ਅਹੁਦੇਦਾਰ ਜਾਂ ਰਿਸ਼ਤੇਦਾਰ ਹੋਵੇ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਦੋਸ਼ੀ ਨੂੰ ਬਚਾਉਣਾ ਉਨ੍ਹਾਂ ਦੀ ਪਾਰਟੀ ਦਾ ਏਜੰਡਾ ਨਹੀਂ ਹੈ ਅਤੇ ਭ੍ਰਿਸ਼ਟਾਚਾਰ (ਕੈਸ਼ ਅਤੇ ਫਰਮਾਇਸ਼) ਪੂਰੀ ਤਰ੍ਹਾਂ ਵਰਜਿਤ ਹੈ।

Read More : ਬਿਆਸ ਦਰਿਆ ਦੇ ਕੰਢੇ ਵੱਸਦੇ ਲੋਕਾਂ ਲਈ ਅਹਿਮ ਚਿਤਾਵਨੀ, ਵਧੇਗਾ ਪਾਣੀ ਦਾ ਪੱਧਰ

Leave a Reply

Your email address will not be published. Required fields are marked *