ਕੱਪੜਾ ਵਪਾਰੀ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਅਬੋਹਰ, 1 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਬੋਹਰ ਵਿਖੇ ਕੱਪੜਾ ਵਪਾਰੀ ਸੰਜੇ ਵਰਮਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ. ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸੰਜੇ ਵਰਮਾ ਦੇ ਭਰਾ ਨੇ ਇਸ ਮਾਮਲੇ ਵਿਚ ਪੰਜਾਬ ਪੁਲਿਸ ਦੀ ਕਾਰਵਾਈ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਪੰਜਾਬ ਪੁਲਿਸ ਨੇ ਕਤਲ ਵਿਚ ਸ਼ਾਮਲ 2 ਗੈਂਗਸਟਰਾਂ ਦਾ ਐਨਕਾਊਂਟਰ ਕਰ ਦਿੱਤਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੂਰਾ ਇਨਸਾਫ਼ ਮਿਲੇਗਾ ਅਤੇ ਇੱਕ ਵੀ ਦੋਸ਼ੀ ਨਹੀਂ ਬਖ਼ਸ਼ਿਆ ਜਾਵੇਗਾ। ਉਨ੍ਹਾਂ ਪਰਿਵਾਰ ਨੂੰ ਇਹ ਵੀ ਆਸ਼ਵਾਸਨ ਦਿੱਤਾ ਕਿ ਉਨ੍ਹਾਂ ਦੀ ਅਤੇ ਸਾਰੇ ਪੰਜਾਬ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਾਡੀ ਹੈ ਅਤੇ ਅਸੀਂ ਇਹ ਫ਼ਰਜ਼ ਪੂਰੀ ਤਾਕਤ ਨਾਲ ਨਿਭਾਵਾਂਗੇ।
Read More : ਚਿੱਟੇ ਨੇ ਲਈ ਨੌਜਵਾਨ ਖਿਡਾਰੀ ਜਾਨ