ਰੇਲਵੇ ਓਵਰਬ੍ਰਿਜ ਨੂੰ ਦਿੱਤੀ ਮਨਜ਼ੂਰੀ, 54.76 ਕਰੋੜ ਦੀ ਲਾਗਤ ਨਾਲ ਬਣੇਗਾ
ਧੂਰੀ, 29 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹਲਕੇ ਧੂਰੀ ਲਈ ਇਕ ਵੱਡੇ ਤੋਹਫ਼ੇ ਦਾ ਐਲਾਨ ਕੀਤਾ ਹੈ। ਲੰਬੇ ਸਮੇਂ ਤੋਂ ਲਟਕ ਰਹੇ ਰੇਲਵੇ ਓਵਰਬ੍ਰਿਜ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਰੇਲਵੇ ਪੁਲ ਦੇ ਨਿਰਮਾਣ ਨਾਲ 1 ਲੱਖ ਤੋਂ ਵੱਧ ਆਬਾਦੀ ਨੂੰ ਲਾਭ ਹੋਵੇਗਾ।
ਮੁੱਖ ਮੰਤਰੀ ਮਾਨ ਨੇ ਇਸ ਬਾਰੇ ਜਾਣਕਾਰੀ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ (ਪਹਿਲਾਂ ਟਵਿੱਟਰ) ’ਤੇ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ 54.76 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਇਹ ਓਵਰਬ੍ਰਿਜ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਹੋ ਜਾਵੇਗਾ।
ਇਹ ਪ੍ਰੋਜੈਕਟ ਇਲਾਕੇ ਦੀ ਇਕ ਲੱਖ ਤੋਂ ਵੱਧ ਆਬਾਦੀ ਨੂੰ ਆਸਾਨ ਆਵਾਜਾਈ ਪ੍ਰਦਾਨ ਕਰੇਗਾ।
Read More : ‘ਆਪ’ ਦੀ ਮੌਜੂਦ ਵਿਧਾਇਕ ਖਿਲਾਫ ਵੱਡੀ ਕਾਰਵਾਈ