Pratap-Bajwa

ਮੁੱਖ ਮੰਤਰੀ ਮਾਨ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ : ਪ੍ਰਤਾਪ ਬਾਜਵਾ

ਸਾਬਕਾ ਮੰਤਰੀ ਭੁੱਲਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕਾਰਵਾਈ ਦੀ ਮੰਗ

ਅੰਮ੍ਰਿਤਸਰ, 22 ਮਾਰਚ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਡੀ.ਐੱਮ. ਗਗਨਦੀਪ ਸਿੰਘ ਰੰਧਾਵਾ ਦੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਵਿਰੁੱਧ ਤਿੱਖੇ ਹਮਲੇ ਕੀਤੇ। ਬਾਜਵਾ ਨੇ ਕਿਹਾ ਕਿ ਇਹ ਮਹਿਜ਼ ਖ਼ੁਦਕੁਸ਼ੀ ਨਹੀਂ, ਸਗੋਂ ਸਿਆਸੀ ਸ਼ਹਿ ’ਤੇ ਕੀਤਾ ਗਿਆ ਇਕ ‘ਸੰਸਥਾਗਤ ਕਤਲ’ ਹੈ। ਉਨ੍ਹਾਂ ਦੋਸ਼ ਲਾਇਆ ਕਿ ਡਾ. ਰੰਧਾਵਾ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਬੰਦੀ ਬਣਾ ਕੇ ਉਨ੍ਹਾਂ ਤੋਂ ਜ਼ਬਰਦਸਤੀ ਵਸੂਲੀ ਕਰਨ ਦੀ ਕੋਸ਼ਿਸ਼ ਕੀਤੀ ਗਈ।

ਬਾਜਵਾ ਨੇ ਮੰਗ ਕੀਤੀ ਕਿ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ‘ਭ੍ਰਿਸ਼ਟਾਚਾਰ ਰੋਕੂ ਐਕਟ’ ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਸਹਿਕਾਰਤਾ ਵਿਭਾਗ ਸਿੱਧਾ ਉਨ੍ਹਾਂ ਦੇ ਅਧੀਨ ਹੈ, ਇਸ ਲਈ ਉਹ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਤੋਂ ਪੱਲਾ ਨਹੀਂ ਝਾੜ ਸਕਦੇ।

ਉਨ੍ਹਾਂ ਸਵਾਲ ਚੁੱਕਿਆ ਕਿ ਪੁਲਸ ਨੇ ਅਜੇ ਤੱਕ ਮੁਲਜ਼ਮਾਂ ਦੇ ਮੋਬਾਈਲ ਫ਼ੋਨ ਜ਼ਬਤ ਕਿਉਂ ਨਹੀਂ ਕੀਤੇ ਅਤੇ ਘਟਨਾ ਵਾਲੀ ਥਾਂ ਦੀ ਸੀਸੀਟੀਵੀ ਫੁਟੇਜ ਨੂੰ ਕਬਜ਼ੇ ’ਚ ਕਿਉਂ ਨਹੀਂ ਲਿਆ ਗਿਆ। ਬਾਜਵਾ ਨੇ ਚੇਤਾਵਨੀ ਦਿੱਤੀ ਕਿ ਕਾਂਗਰਸ ਪਾਰਟੀ ਇਨਸਾਫ਼ ਮਿਲਣ ਤੱਕ ਇਸ ਸੰਘਰਸ਼ ਨੂੰ ਜਾਰੀ ਰੱਖੇਗੀ।

Read More : ਲੁਧਿਆਣਾ ‘ਚ ਮੁੱਖ ਮੰਤਰੀ ਮਾਨ ਵੱਲੋਂ ਟਾਟਾ ਸਟੀਲ ਦੇ 3200 ਕਰੋੜ ਦੇ ‘ਗ੍ਰੀਨ ਸਟੀਲ ਪਲਾਂਟ’ ਦਾ ਉਦਘਾਟਨ

Leave a Reply

Your email address will not be published. Required fields are marked *