Bhagwant Mann with Mankirt Aulakh

ਮੁੱਖ ਮੰਤਰੀ ਮਾਨ ਨੇ ਵੀਡੀਓ ਕਾਲ ‘ਤੇ ਮਨਕੀਰਤ ਔਲਖ ਨਾਲ ਕੀਤੀ ਗੱਲਬਾਤ

ਮਨਕੀਰਤ ਔਲਖ ਨੇ ਛੋਟੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਕੀਤੀ ਅਪੀਲ

ਮੋਹਾਲੀ, 10 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਤੋਂ ਵੀਡੀਓ ਕਾਲ ‘ਤੇ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪੰਜਾਬ ਵਿਚ ਹੜ੍ਹਾਂ ਦੌਰਾਨ ਉਨ੍ਹਾਂ ਵਲੋਂ ਕੀਤੇ ਜਾ ਰਹੇ ਬਚਾਅ ਕਾਰਜਾਂ ਦੀ ਪ੍ਰਸ਼ੰਸਾ ਕੀਤੀ।

ਮੁੱਖ ਮੰਤਰੀ ਨੇ ਹਸਪਤਾਲ ’ਚੋਂ ਸਮਾਜ ਸੇਵੀ ਲੋਕਾਂ ਨਾਲ ਟੈਲੀਫੋਨ ’ਤੇ ਗੱਲਬਾਤ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ।

ਇਸ ਮੌਕੇ ਮਨਕੀਰਤ ਔਲਖ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਛੋਟੋ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਤਾਂ ਕਿ ਕੁਝ ਬੋਝ ਹਲਕਾ ਹੋ ਸਕੇ। ਮੁੱਖ ਮੰਤਰੀ ਨੇ ਕਿਹਾ ਹੈ ਕਿ ਅਸੀਂ ਕਰਜਾ ਮੁਆਫ ਕਰਨ ਉੱਤੇ ਵਿਚਾਰ ਕਰ ਰਹੇ ਹਾਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੈਂ ਛੇਤੀ ਆਵਾਂਗਾ ਲੋਕਾਂ ਕੋਲ, ਕੋਈ ਚੁੱਲ੍ਹਾ ਬੁਝਣ ਨਹੀਂ ਦੇਣਾ।

Read More : 50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ-ਇੰਸਪੈਕਟਰ ਤੇ ਸਿਪਾਹੀ ਗ੍ਰਿਫ਼ਤਾਰ

Leave a Reply

Your email address will not be published. Required fields are marked *