ਦੇਸ਼ ਅਤੇ ਸਭ ਦੇ ਭਲੇ ਲਈ ਅਰਦਾਸ ਕੀਤੀ
ਅੰਮ੍ਰਿਤਸਰ, 8 ਦਸੰਬਰ : ਦਿੱਲੀ ਦੀ ਮੁੱਖ ਮੰਤਰੀ, ਰੇਖਾ ਗੁਪਤਾ ਆਪਣੇ ਕੈਬਨਿਟ ਮੰਤਰੀਆਂ ਸਮੇਤ ਅੰਮ੍ਰਿਤਸਰ ਪਹੁੰਚੇ। ਇਸ ਦੌਰੇ ਦੌਰਾਨ, ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ (ਦਰਬਾਰ ਸਾਹਿਬ) ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਦੇਸ਼ ਅਤੇ ਸਭ ਦੇ ਭਲੇ ਲਈ ਅਰਦਾਸ ਕੀਤੀ।
ਇਸ ਤੋਂ ਬਾਅਦ ਮੁੱਖ ਮੰਤਰੀ ਅਤੇ ਮੰਤਰੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਸੰਗਤ ਲਈ ਲਗਾਈ ਜਲ ਦੀ ਛਬੀਲ ਵਿੱਚ ਹਾਜ਼ਰੀ ਭਰੀ। ਇਸ ਦੌਰਾਨ ਉਨ੍ਹਾਂ ਨੂੰ ਸ਼ਰਧਾਲੂਆਂ ਵੱਲੋਂ ਵਰਤੇ ਗਏ ਜੂਠੇ ਬਰਤਨਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ।

ਜਾਣਕਾਰੀ ਅਨੁਸਾਰ ਸਵੇਰ ਫਰਵਰੀ 2025 ਤੋਂ ਬਤੌਰ ਦਿੱਲੀ ਦੇ ਮੁੱਖ ਮੰਤਰੀ ਸੇਵਾਵਾਂ ਨਿਭਾ ਰਹੇ ਰੇਖਾ ਗੁਪਤਾ ਪੂਰੀ ਕੈਬਨਿਟ ਦੇ ਨਾਲ ਰਾਜਾਸਾਂਸੀ ਹਵਾਈ ਅੱਡੇ ‘ਤੇ ਪਹੁੰਚੇ। ਉਪਰੰਤ ਰੇਖਾ ਗੁਪਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸ੍ਰੀ ਹਰਿੰਮਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਸਮੇਤ ਸ੍ਰੀ ਦੁਰਗਿਆਣਾ ਤੀਰਥ ਅਤੇ ਦੁਪਹਿਰ ਨੂੰ ਸ੍ਰੀ ਵਾਲਮੀਕ ਜੀ ਤੀਰਥ ਸ੍ਰੀ ਰਾਮ ਤੀਰਥ ਵਿਖੇ ਨਤਮਸਤਕ ਹੋਏ।
Read More : ਹੱਥ ਬੰਨ੍ਹ ਕੇ ਨਹਿਰ ’ਚ ਸੁੱਟੀ ਧੀ 68 ਦਿਨਾਂ ਬਾਅਦ ਆਈ ਕੈਮਰੇ ਸਾਹਮਣੇ
