ਬਾਬਾ ਬਕਾਲਾ ਸਾਹਿਬ, 2 ਸਤੰਬਰ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਵਿਖੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਰੇਖਾ ਗੁਪਤਾ ਨੇ ਡੇਰਾ ਬਿਆਸ ਦੀ ਸੇਵਾ ਭਾਵਨਾ, ਸਾਫ-ਸਫਾਈ ਅਤੇ ਅਨੁਸ਼ਾਸਨ ਦੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਹਰੇਕ ਸੰਦੇਸ਼ ਵਿਚ ਪਿਆਰ, ਭਾਈਚਾਰਕ ਸਾਂਝ ਅਤੇ ਆਪਸੀ ਮਿਲਵਰਤਨ ਦੀ ਭਾਵਨਾ ਝਲਕਦੀ ਹੈ। ਰੇਖਾ ਗੁਪਤਾ ਨੇ ਡੇਰਾ ਬਿਆਸ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਦੀ ਵੀ ਸ਼ਲਾਘਾ ਕੀਤੀ
Read More : ਡੀ. ਸੀ. ਨੇ ਦੇਰ ਰਾਤ ਰਾਹਤ ਕੇਂਦਰਾਂ ਦਾ ਦੌਰਾ ਕਰ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ