ਮੁੱਖ-ਮੰਤਰੀ-ਸਿਹਤ-ਯੋਜਨਾ

ਮੁੱਖ ਮੰਤਰੀ ਸਿਹਤ ਯੋਜਨਾ: 98 ਸਾਲਾ ਬਜ਼ੁਰਗ ਨੇ ਕਰਵਾਇਆ ਕੈਂਸਰ ਦਾ ਮੁਫ਼ਤ ਇਲਾਜ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲੋੜਵੰਦਾਂ ਲਈ ਨਕਦ ਰਹਿਤ ਇਲਾਜ ਯਕੀਨੀ ਬਣਾਉਣ ਦਾ ਦਾਅਵਾ

ਮੋਗਾ, 19 ਮਾਰਚ : ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਲੋੜਵੰਦਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਤਹਿਤ ਮੋਗਾ ਦੀ 98 ਸਾਲਾ ਬਜ਼ੁਰਗ ਔਰਤ ਮੁਖਤਿਆਰ ਕੌਰ ਨੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦਾ ਨਕਦ ਰਹਿਤ (Cashless) ਇਲਾਜ ਕਰਵਾ ਕੇ ਲਾਭ ਪ੍ਰਾਪਤ ਕੀਤਾ ਹੈ। ਯੋਜਨਾ ਦੀ ਸਭ ਤੋਂ ਬਜ਼ੁਰਗ ਲਾਭਪਾਤਰੀਆਂ ਵਿੱਚੋਂ ਇੱਕ ਮੁਖਤਿਆਰ ਕੌਰ ਦਾ ਕੀਮੋਥੈਰੇਪੀ ਨਾਲ ਸਬੰਧਤ ਵਿਸ਼ੇਸ਼ ਇਲਾਜ ਸਿਹਤ ਕਾਰਡ ਰਾਹੀਂ ਪੂਰੀ ਤਰ੍ਹਾਂ ਮੁਫ਼ਤ ਕੀਤਾ ਗਿਆ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਯੋਜਨਾ ਬਜ਼ੁਰਗ ਮਰੀਜ਼ਾਂ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਮਰ ਦੇ ਇਸ ਪੜਾਅ ‘ਤੇ ਇਲਾਜ ਦਾ ਖਰਚਾ ਪਰਿਵਾਰਾਂ ਲਈ ਚਿੰਤਾ ਦਾ ਵਿਸ਼ਾ ਹੁੰਦਾ ਹੈ, ਪਰ ਇਸ ਯੋਜਨਾ ਨੇ ਵਿੱਤੀ ਪਾੜੇ ਨੂੰ ਪੂਰਦਿਆਂ ਮਰੀਜ਼ਾਂ ਦੀ ਸਿਹਤਯਾਬੀ ‘ਤੇ ਧਿਆਨ ਕੇਂਦਰਿਤ ਕਰਨਾ ਆਸਾਨ ਬਣਾ ਦਿੱਤਾ ਹੈ। ਹਸਪਤਾਲ ਵਿੱਚ ਕਾਰਡ ਦੀ ਤਸਦੀਕ ਹੁੰਦੇ ਹੀ ਬਿਨਾਂ ਕਿਸੇ ਦੇਰੀ ਦੇ ਇਲਾਜ ਸ਼ੁਰੂ ਹੋ ਜਾਂਦਾ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਬੀਮਾ ਦਿੱਤਾ ਜਾਂਦਾ ਹੈ। ਹੁਣ ਤੱਕ ਸੂਬੇ ਵਿੱਚ 9 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।

ਲਾਭਪਾਤਰੀ 900 ਤੋਂ ਵੱਧ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ 2300 ਤੋਂ ਵੱਧ ਮੈਡੀਕਲ ਪੈਕੇਜਾਂ ਦਾ ਲਾਭ ਲੈ ਸਕਦੇ ਹਨ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਆਪਣੇ ਸਿਹਤ ਕਾਰਡ ਬਣਵਾਉਣ ਤਾਂ ਜੋ ਲੋੜ ਪੈਣ ‘ਤੇ ਮੁਫ਼ਤ ਇਲਾਜ ਕਰਵਾਇਆ ਜਾ ਸਕੇ।

Read More : ਵਿਜੀਲੈਂਸ ਬਿਊਰੋ ਵੱਲੋਂ ਫਰਵਰੀ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਮਾਮਲਿਆਂ ’ਚ 18 ਵਿਅਕਤੀ ਗ੍ਰਿਫ਼ਤਾਰ

Leave a Reply

Your email address will not be published. Required fields are marked *