ਦੇਸ਼ਧ੍ਰੋਹ ਦੇ ਮਾਮਲੇ ਵਿੱਚ 11 ਸਾਲਾਂ ਤੋਂ ਜੇਲ੍ਹ ਵਿਚ ਸੀ ਬੰਦ; ਅੱਜ ਹੋ ਸਕਦੀ ਹੈ ਰਿਹਾਈ
ਚੰਡੀਗੜ੍ਹ, 8 ਅਪ੍ਰੈਲ : ਸਤਲੋਕ ਆਸ਼ਰਮ ਦੇ ਮੁਖੀ ਰਾਮਪਾਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੇਸ਼ਧ੍ਰੋਹ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮਪਾਲ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਹ ਇਸ ਸਮੇਂ ਹਿਸਾਰ ਦੀ ਕੇਂਦਰੀ ਜੇਲ੍ਹ-2 ਵਿੱਚ ਬੰਦ ਹੈ, ਜਿੱਥੇ ਉਸਨੇ 11 ਸਾਲ 4 ਮਹੀਨੇ ਅਤੇ 20 ਦਿਨਾਂ ਦਾ ਸਮਾਂ ਕੱਟਿਆ ਹੈ।
ਜੇਲ੍ਹ ਸੁਪਰਡੈਂਟ ਉਮੇਸ਼ ਕੁਮਾਰ ਅਨੁਸਾਰ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਜ਼ਮਾਨਤੀ ਬਾਂਡ ਭਰਨ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ, ਜਿਸ ਤੋਂ ਬਾਅਦ ਰਾਮਪਾਲ ਨੂੰ ਰਿਹਾਅ ਕਰ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਰਾਮਪਾਲ ਨੂੰ 19 ਨਵੰਬਰ 2014 ਨੂੰ ਹਿਸਾਰ ਦੇ ਬਰਵਾਲਾ ਸਥਿਤ ਸਤਲੋਕ ਆਸ਼ਰਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਸਮੇਂ ਪੁਲਿਸ ਅਤੇ ਰਾਮਪਾਲ ਦੇ ਸਮਰਥਕਾਂ ਵਿਚਾਲੇ ਹੋਈ ਭਾਰੀ ਝੜਪ ਦੌਰਾਨ ਪੰਜ ਔਰਤਾਂ ਅਤੇ ਇੱਕ ਬੱਚੇ ਦੀ ਮੌਤ ਹੋ ਗਈ ਸੀ। ਇਸੇ ਘਟਨਾ ਤੋਂ ਬਾਅਦ ਰਾਮਪਾਲ ‘ਤੇ ਦੇਸ਼ਧ੍ਰੋਹ ਸਮੇਤ ਕਈ ਗੰਭੀਰ ਮਾਮਲੇ ਦਰਜ ਕੀਤੇ ਗਏ ਸਨ।
Read More : ਬੇਸਹਾਰਾ ਪਸ਼ੂ ਨਾਲ ਟਕਰਾਉਣ ਕਾਰਨ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
