‘ਆਪ’ ਦੇ ਜ਼ਿਲਾ ਪ੍ਰੀਸ਼ਦ ਅਤੇ ਸੰਮਤੀ ਉਮੀਦਵਾਰ ਸਮੇਤ 4 ਜ਼ਖਮੀ
ਅੰਮ੍ਰਿਤਸਰ, 5 ਦਸੰਬਰ :ਪੁਲਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪੁਲਸ ਥਾਣਾ ਭਿੰਡੀ ਸੈਦਾਂ ਵਿਖੇ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ‘ਆਪ’ ਅਤੇ ਕਾਂਗਰਸੀ ਵਰਕਰਾਂ ਵਰਕਰਾਂ ਦੌਰਾਨ ਹੋਈ ਤਕਰਾਰ ’ਚ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਉਮੀਦਵਾਰ ਸਮੇਤ 4 ਵਿਅਕਤੀ ਗੋਲੀਆਂ ਤੇ ਤੇਜ਼ ਤਰਾਰ ਹਥਿਆਰਾਂ ਨਾਲ ਜ਼ਖਮੀ ਹੋ ਗਏ।
ਇਸ ਘਟਨਾ ਸਬੰਧੀ ਡੀ. ਐੱਸ. ਪੀ. ਰਾਜਾਸਾਂਸੀ ਨੀਰਜ ਕੁਮਾਰ ਨੇ ਦੱਸਿਆ ਕਿ ਕੱਲ ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਦੇ ਕਾਗਜ਼ ਭਰਨ ਦੇ ਆਖਰੀ ਦਿਨ ਕਾਂਗਰਸੀ ਆਗੂ ਸੁਰਜੀਤ ਸਿੰਘ ਭਿੰਡੀ ਸੈਦਾਂ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜ਼ਿਲਾ ਪ੍ਰੀਸ਼ਦ ਜ਼ੋਨ ਭਿੰਡੀ ਸੈਦਾਂ ਤੋਂ ਲਖਵਿੰਦਰ ਸਿੰਘ ਲੱਖਾ ਭਿੰਡੀ ਸੈਦਾਂ ਦਰਮਿਆਨ ਤਕਰਾਰਬਾਜ਼ੀ ਹੋਈ ਸੀ, ਜਿਸ ’ਚ ਸੁਰਜੀਤ ਸਿੰਘ ਦੇ ਸੱਟ ਲੱਗੀ ਸੀ।
ਅੱਜ ਉਸੇ ਤਕਰਾਰ ਕਾਰਨ ਸੁਰਜੀਤ ਸਿੰਘ ਵੱਲੋਂ ਕੁਝ ਵਿਅਕਤੀਆਂ ਨੂੰ ਨਾਲ ਲੈ ਕੇ ਲਖਵਿੰਦਰ ਸਿੰਘ ਲੱਖਾ ਅਤੇ ਉਸ ਦੇ ਸਾਥੀਆਂ ਨੂੰ ਘੇਰ ਕੇ ਉਨ੍ਹਾਂ ’ਤੇ ਹਥਿਆਰਾਂ ਹਮਲਾ ਕੀਤਾ ਤੇ ਗੋਲੀਆਂ ਚਲਾਈਆਂ, ਜਿਸ ’ਚ ‘ਆਪ’ ਉਮੀਦਵਾਰ ਲਖਵਿੰਦਰ ਸਿੰਘ ਲੱਖਾ, ਬਿੱਲਾ ਸਿੰਘ, ਬਗੀਚਾ ਸਿੰਘ, ਗੋਪੀ ਜ਼ਖਮੀ ਹੋਏ, ਜਿਨ੍ਹਾਂ ਨੂੰ ਜ਼ਖਮੀ ਹਾਲਤ ’ਚ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਲਈ ਦਾਖਲ ਹਨ।
ਡੀ. ਐੱਸ. ਪੀ. ਰਾਜਾਸਾਂਸੀ ਨੇ ਕਿਹਾ ਕਿ ਮੁਲਜ਼ਮਾਂ ਵਿਰੁੱਧ ਜਲਦ ਹੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਡੀ. ਐੱਸ. ਪੀ. ਰਾਜਾਸਾਂਸੀ ਨੇ ਕਿਹਾ ਹੈ ਕਿ ਅਜੇ ਤੱਕ ਦੂਜੀ ਧਿਰ ਦੇ ਕਿਸੇ ਵੀ ਵਿਅਕਤੀ ਦੇ ਜ਼ਖਮੀ ਹੋਣ ਸਬੰਧੀ ਕੋਈ ਜਾਣਕਾਰੀ ਨਹੀਂ ਹੈ।
Read More : ਟਿੱਪਰ ਨੇ ਮੋਟਰਸਾਈਕਲ ਸਵਾਰਾਂ 2 ਔਰਤਾਂ ਨੂੰ ਕੁਚਲਿਆ
