ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੇ ਦੌਰੇ ‘ਤੇ ਆਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਦਾ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ, ਕੁਲਦੀਪ ਸਿੰਘ ਧਾਲੀਵਾਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਭਾਜਪਾ ਤੋਂ ਅਸ਼ਵਨੀ ਸ਼ਰਮਾ, ਵਿਧਾਇਕ ਪੰਜਾਬ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਪੰਜਾਬ ਜਸਵੰਤ ਸਿੰਘ ਗੱਜਣ ਮਾਜਰਾ ਵੀ ਮੌਜੂਦ ਸਨ।
