ਮੋਹਾਲੀ/ਚੰਡੀਗੜ੍ਹ, 19 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਸਵੇਰੇ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਡਾਕਟਰਾਂ ਅਨੁਸਾਰ ਹੁਣ ਉਨ੍ਹਾਂ ਦੀ ਸਿਹਤ ਸਥਿਰ ਹੈ ਅਤੇ ਸਾਰੇ ਮੈਡੀਕਲ ਟੈਸਟਾਂ ਦੀ ਰਿਪੋਰਟ ਨਾਰਮਲ ਆਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੀਤੇ ਐਤਵਾਰ ਸਿਹਤ ਵਿੱਚ ਕੁਝ ਦਿੱਕਤ (ਥਕਾਵਟ ਅਤੇ ਸਾਹ ਲੈਣ ਵਿਚ ਤਕਲੀਫ਼) ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਸੋਮਵਾਰ ਨੂੰ ਉਨ੍ਹਾਂ ਨੂੰ ਕੁਝ ਸਮੇਂ ਲਈ ਛੁੱਟੀ ਮਿਲੀ ਸੀ ਤਾਂ ਜੋ ਉਹ ਮੋਗਾ ਵਿਖੇ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਹੋਈ ਨਸ਼ਾ ਵਿਰੋਧੀ ‘ਮੈਗਾ ਰੈਲੀ’ ਵਿੱਚ ਸ਼ਾਮਲ ਹੋ ਸਕਣ। ਰੈਲੀ ਤੋਂ ਬਾਅਦ ਡਾਕਟਰਾਂ ਦੀ ਸਲਾਹ ‘ਤੇ ਉਹ ਮੁੜ ਹਸਪਤਾਲ ਦਾਖਲ ਹੋ ਗਏ ਸਨ।
ਹਸਪਤਾਲ ਦੇ ਮੈਡੀਕਲ ਬੁਲੇਟਿਨ ਅਨੁਸਾਰ ਸੀਐਮ ਮਾਨ ਨੂੰ ਬਹੁਤ ਜ਼ਿਆਦਾ ਥਕਾਵਟ ਕਾਰਨ ਨਿਗਰਾਨੀ ਹੇਠ ਰੱਖਿਆ ਗਿਆ ਸੀ। ਅੱਜ (19 ਫਰਵਰੀ) ਸਵੇਰੇ ਲਗਭਗ 9:30 ਵਜੇ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ। ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਉਹ ਆਪਣੀ ਸਰਕਾਰੀ ਰਿਹਾਇਸ਼ ‘ਤੇ ਪਰਤ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਜਲਦ ਹੀ ਪ੍ਰਸ਼ਾਸਨਿਕ ਕੰਮਕਾਜ ਸੰਭਾਲਣਗੇ।
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਉਨ੍ਹਾਂ ਦੀ ਸਿਹਤਯਾਬੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
Read More : ਟੀ-20 ਵਿਸ਼ਵ ਕੱਪ 2026 : ਭਾਰਤ ਦੀ ਚੌਥੀ ਜਿੱਤ
