ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਜ਼ਬੂਤ ਕਰਨ ਲਈ 22 ਮਾਰਚ ਨੂੰ ਮਾਹਿਲਪੁਰ ਵਿਖੇ ਹੋਵੇਗੀ ਵਿਸ਼ਾਲ ਮੈਰਾਥਨ
ਚੰਡੀਗੜ੍ਹ, 14 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਦੀ ਅਧਿਕਾਰਿਕ ਟੀ-ਸ਼ਰਟ ਜਾਰੀ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਮੈਰਾਥਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਪ੍ਰਤੀ ਜਾਗਰੂਕ ਕਰਨ ਲਈ ਇੱਕ ਅਹਿਮ ਕਦਮ ਹੈ।
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੈਰਾਥਨ 22 ਮਾਰਚ 2026 ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਹਿਲਪੁਰ (ਗੜ੍ਹਸ਼ੰਕਰ) ਵਿਖੇ ਕਰਵਾਈ ਜਾਵੇਗੀ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਹੋਣ ਵਾਲੀ ਇਹ ਦੌੜ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਬਣਾਉਣ ਦੇ ਮਕਸਦ ਨਾਲ ਕਰਵਾਈ ਜਾ ਰਹੀ ਹੈ।
ਜੈ ਕ੍ਰਿਸ਼ਨ ਸਿੰਘ ਰੋੜੀ ਨੇ ਦੱਸਿਆ ਕਿ ਇਸ ਮੈਰਾਥਨ ਵਿੱਚ 5, 10, 21 ਅਤੇ 42 ਕਿਲੋਮੀਟਰ ਦੀਆਂ ਵੱਖ-ਵੱਖ ਕੈਟਾਗਰੀਆਂ ਹੋਣਗੀਆਂ, ਜਿਸ ਵਿੱਚ ਬੱਚਿਆਂ ਅਤੇ ਨੌਜਵਾਨਾਂ ਤੋਂ ਇਲਾਵਾ ਬਜ਼ੁਰਗ ਅਤੇ ਵਿਸ਼ੇਸ਼ ਯੋਗਤਾ ਵਾਲੇ ਵਿਅਕਤੀ ਵੀ ਭਾਗ ਲੈ ਸਕਣਗੇ। ਜੇਤੂਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਸਕੂਲਾਂ-ਕਾਲਜਾਂ ਦੀ ਭਰਪੂਰ ਸ਼ਮੂਲੀਅਤ ਤੋਂ ਇਲਾਵਾ ਦੇਸ਼-ਵਿਦੇਸ਼ ਦੀਆਂ ਨਾਮਵਰ ਹਸਤੀਆਂ ਵੀ ਹਿੱਸਾ ਲੈਣਗੀਆਂ।
Read More : ਹਰਿਆਣਾ ਵਿਚ ਟੀਬੀ ਦੇ ਖਾਤਮੇ ਲਈ AI ਤਕਨਾਲੋਜੀ ਦੀ ਵਰਤੋਂ : ਡਾ. ਸੁਮਿਤਾ ਮਿਸ਼ਰਾ
