ਮਹਿਲ ਕਲਾਂ, 4 ਦਸੰਬਰ : ਜ਼ਿਲਾ ਬਰਨਾਲਾ ਦੇ ਕਸਬਾ ਮਹਿਲਾ ਕਲਾ ਨੇੜੇ ਪਿੰਡ ਠੀਕਰੀਵਾਲ ’ਚ 23 ਸਾਲਾ ਕਾਲਜ ਵਿਦਿਆਰਥਣ ਰਮਨਦੀਪ ਕੌਰ ਪੁੱਤਰੀ ਭੋਲਾ ਸਿੰਘ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਆਪਣੇ ਘਰ ’ਚ ਗਾਰਡਰ ਨਾਲ ਲਟਕ ਕੇ ਖੁਦਕਸ਼ੀ ਕਰ ਲਈ।
ਥਾਣਾ ਸਦਰ ਬਰਨਾਲਾ ਦੇ ਮੁਖੀ ਜਗਜੀਤ ਸਿੰਘ ਘੁੰਮਣ ਅਤੇ ਏ. ਐੱਸ. ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਰਮਨਦੀਪ ਕੌਰ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੀ ਅਤੇ ਬਰਨਾਲਾ ਦੇ ਇਕ ਕਾਲਜ ’ਚ ਪੜ੍ਹਦੀ ਸੀ। ਕਾਲਜ ਦੀ ਫੀਸ ਨਾ ਭਰਨ ਕਾਰਨ ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਮਾਨਸਿਕ ਤਣਾਅ ’ਚ ਸੀ, ਜਿਸ ਕਾਰਨ ਉਸ ਨੇ ਇਹ ਖੌਫਨਾਕ ਕਦਮ ਚੁੱਕ ਲਿਆ।
ਮ੍ਰਿਤਕਾ ਦੀ ਮਾਤਾ ਰਾਣੀ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਵੱਲੋਂ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਪੁਲਸ ਨੇ ਲਾਸ਼ ਪੋਸਟਮਾਰਟਮ ਕਰਵਾ ਕੇ ਸਸਕਾਰ ਲਈ ਪਰਿਵਾਰ ਹਵਾਲੇ ਕਰ ਦਿੱਤੀ ਹੈ।
Read More : ਪਸ਼ੂ ਖੁਰਾਕ ਐਕਟ 2018 ਲਾਗੂ ਕਰਨ ’ਚ ਦੇਰੀ ਲਈ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ : ਧਾਲੀਵਾਲ
