ਕਾਂਗਰਸ ਪਾਰਟੀ ਦੀ ਚੜ੍ਹਤ ਲਈ ਦਿਨ-ਰਾਤ ਕੰਮ ਕਰਾਂਗਾ : ਸੋਨੂੰ
ਸੰਗਰੂਰ, 10 ਜੂਨ : ਬੀਤੇ ਦਿਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਇਸ ਲਿਸਟ ਵਿੱਚ ਸੰਗਰੂਰ ਦੇ ਮੁੱਦਿਆਂ ਨੂੰ ਲੈਕੇ ਸਰਗਰਮ ਰਹਿਣ ਵਾਲੇ ਹਰਪਾਲ ਸਿੰਘ ਸੋਨੂੰ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦਾ ਕੋਆਰਡੀਨੇਟਰ ਲਗਾਇਆ ਗਿਆ ਹੈ।
ਇਸ ਸਬੰਧੀ ਸ਼੍ਰੀ ਸੋਨੂੰ ਨਾਲ ਗੱਲਬਾਤ ਕਰਨ ਤੇ ਉਹਨਾਂ ਵੱਲੋਂ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਉਹਨਾਂ ਤੇ ਜਤਾਏ ਗਏ ਵਿਸ਼ਵਾਸ਼ ਲਈ ਧੰਨਵਾਦ ਕੀਤਾ ਗਿਆ। ਜ਼ਿਕਰਯੋਗ ਹੈ ਕਿ ਹਰਪਾਲ ਸੋਨੂੰ ਸਾਲ 2008 ਤੋਂ ਹੀ ਯੂਥ ਕਾਂਗਰਸ ਪਾਰਟੀ ਵਿੱਚ ਸੇਵਾ ਨਿਭਾ ਰਹੇ ਹਨ ਅਤੇ ਲਗਾਤਾਰ ਲੋਕ ਮੁੱਦਿਆਂ ਨੂੰ ਲੈਕੇ ਆਵਾਜ਼ ਉਠਾਉਂਦੇ ਰਹਿੰਦੇ ਹਨ।
ਉਹਨਾਂ ਕਿਹਾ ਕਿ ਉਹ ਮਿਲੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਲੋਕ ਹਿੱਤਾਂ ਦੀ ਰਾਖੀ ਕਰਨ ਦੇ ਨਾਲ ਕਾਂਗਰਸ ਪਾਰਟੀ ਦੀ ਚੜ੍ਹਤ ਲਈ ਦਿਨ ਰਾਤ ਕੰਮ ਕਰਨਗੇ। ਹਰਪਾਲ ਸਿੰਘ ਸੋਨੂੰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ਕੈਪਟਨ ਸੰਦੀਪ ਸੰਧੂ ਜੀ ਅਤੇ ਓਬੀਸੀ ਡੀਪਾਰਟਮੈਂਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਚੇਅਰਮੈਨ ਰਾਜ ਬਖਸ਼ ਕੰਬੋਜ ਜੀ ਦਾ ਧੰਨਵਾਦ ਕੀਤਾ।
Read More : ਪੱਛੜੀਆਂ ਸ਼੍ਰੇਣੀਆਂ ਅਤੇ ਕਮਜ਼ੋਰ ਵਰਗਾਂ ਲਈ 16.36 ਕਰੋੜ ਦੀ ਰਾਸ਼ੀ ਜਾਰੀ : ਸੇਖਵਾਂ