Congress President Mallika Arjun Kharge

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਸਿਹਤ ਵਿਗੜੀ

ਬੈਂਗਲੁਰੂ ਦੇ ਹਸਪਤਾਲ ’ਚ ਕਰਵਾਇਆ ਦਾਖਲ

ਬੈਂਗਲੁਰੂ, 1 ਅਕਤੂਬਰ : ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਸਿਹਤ ਅਚਾਨਕ ਖ਼ਰਾਬ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਬੈਂਗਲੁਰੂ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਹਸਪਤਾਲ ਵੱਲੋਂ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੀ ਸਿਹਤ ਸਬੰਧੀ ਫ਼ਿਲਹਾਲ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਗਈ।

Read More : ਲੋਕ ਸਭਾ ਮੈਂਬਰ ਮੀਤ ਹੇਅਰ ਨੇ ਕੇਂਦਰੀ ਰੇਲ ਰਾਜ ਮੰਤਰੀ ਬਿੱਟੂ ਨਾਲ ਕੀਤੀ ਮੁਲਾਕਾਤ

Leave a Reply

Your email address will not be published. Required fields are marked *