Sonia Gandhi

ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਨੂੰ 7 ਦਿਨਾਂ ਬਾਅਦ ਹਸਪਤਾਲ ਤੋਂ ਮਿਲੀ ਛੁੱਟੀ

ਗੰਭੀਰ ਇਨਫੈਕਸ਼ਨ ਕਾਰਨ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿੱਚ ਸਨ ਜ਼ੇਰੇ-ਇਲਾਜ; ਹੁਣ ਸਿਹਤ ‘ਚ ਸੁਧਾਰ

ਨਵੀਂ ਦਿੱਲੀ, 31 ਮਾਰਚ: ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ (79) ਨੂੰ ਮੰਗਲਵਾਰ ਸਵੇਰੇ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਹ ਪਿਛਲੇ ਸੱਤ ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਸਨ। ਡਾਕਟਰਾਂ ਅਨੁਸਾਰ ਉਨ੍ਹਾਂ ਦੀ ਸਿਹਤ ਵਿੱਚ ਹੁਣ ਕਾਫ਼ੀ ਸੁਧਾਰ ਹੈ ਅਤੇ ਉਹ ਪੂਰੀ ਤਰ੍ਹਾਂ ਠੀਕ ਹੋ ਕੇ ਆਪਣੇ ਘਰ ਪਰਤ ਗਏ ਹਨ।

ਜ਼ਿਕਰਯੋਗ ਹੈ ਕਿ ਸੋਨੀਆ ਗਾਂਧੀ ਨੂੰ 24 ਮਾਰਚ ਦੀ ਰਾਤ ਲਗਭਗ 10:20 ਵਜੇ ਤੇਜ਼ ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਦੇ ਚੇਅਰਮੈਨ ਡਾ. ਅਜੇ ਸਵਰੂਪ ਨੇ ਜਾਣਕਾਰੀ ਦਿੱਤੀ ਕਿ ਸੋਨੀਆ ਗਾਂਧੀ ਦਾ ‘ਸਿਸਟਮਿਕ ਇਨਫੈਕਸ਼ਨ’ (ਗੰਭੀਰ ਇਨਫੈਕਸ਼ਨ) ਲਈ ਇਲਾਜ ਕੀਤਾ ਗਿਆ ਸੀ। ਇਹ ਅਜਿਹੀ ਸਥਿਤੀ ਹੁੰਦੀ ਹੈ ਜਦੋਂ ਕੀਟਾਣੂ ਖ਼ੂਨ ਦੇ ਪ੍ਰਵਾਹ ਵਿੱਚ ਸ਼ਾਮਲ ਹੋ ਕੇ ਪੂਰੇ ਸਰੀਰ ਵਿੱਚ ਫੈਲ ਜਾਂਦੇ ਹਨ।

ਡਾਕਟਰਾਂ ਅਨੁਸਾਰ ਉਨ੍ਹਾਂ ਦੇ ਸਰੀਰ ‘ਤੇ ਐਂਟੀਬਾਇਓਟਿਕਸ ਦਾ ਸਕਾਰਾਤਮਕ ਅਸਰ ਹੋਇਆ, ਜਿਸ ਕਾਰਨ ਇਨਫੈਕਸ਼ਨ ‘ਤੇ ਕਾਬੂ ਪਾ ਲਿਆ ਗਿਆ। ਸੱਤ ਦਿਨਾਂ ਦੇ ਲਗਾਤਾਰ ਨਿਰੀਖਣ ਅਤੇ ਸਫਲ ਇਲਾਜ ਤੋਂ ਬਾਅਦ ਅੱਜ ਡਾਕਟਰੀ ਟੀਮ ਨੇ ਉਨ੍ਹਾਂ ਨੂੰ ਘਰ ਜਾਣ ਦੀ ਇਜਾਜ਼ਤ ਦੇ ਦਿੱਤੀ।

Read More : ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ 1 ਕਰੋੜ ਦੀ ਫਿਰੌਤੀ ਦੇ ਮਾਮਲੇ ’ਚ ਗ੍ਰਿਫ਼ਤਾਰ

Leave a Reply

Your email address will not be published. Required fields are marked *