Navjot Kaur Sidhu

ਕਾਂਗਰਸ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਸੰਘਰਸ਼ ਕਰੇਗੀ : ਨਵਜੋਤ ਕੌਰ ਸਿੱਧੂ

‘ਵੋਟ ਚੋਰੀ’ ਵਿਰੁੱਧ ਕਾਂਗਰਸ ਦਾ ਦੇਸ਼ ਵਿਆਪੀ ਅੰਦੋਲਨ ਤੇਜ਼

ਅੰਮ੍ਰਿਤਸਰ, 5 ਅਕਤੂਬਰ : ਭਾਜਪਾ ਅਤੇ ਚੋਣ ਕਮਿਸ਼ਨ ਵੱਲੋਂ ਕੀਤੀ ਜਾ ਰਹੀ ਕਥਿਤ ‘ਵੋਟ ਚੋਰੀ’ ਵਿਰੁੱਧ ਕਾਂਗਰਸੀ ਨੇਤਾ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੇ ਗਏ ਦੇਸ਼ ਵਿਆਪੀ ਅੰਦੋਲਨ ਨੂੰ ਅੱਗੇ ਵਧਾਉਂਦੇ ਹੋਏ ਕਾਂਗਰਸੀ ਵਰਕਰਾਂ ਨੇ ਅੱਜ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਵਿਚ ਮੁਹਿੰਮ ਤੇਜ਼ ਕਰ ਦਿੱਤੀ।

ਇਸ ਦੌਰਾਨ ਸਾਬਕਾ ਸੀ. ਪੀ. ਐੱਸ. ਮੈਡਮ ਨਵਜੋਤ ਕੌਰ ਸਿੱਧੂ ਨੇ ਪਾਰਟੀ ਵਰਕਰਾਂ ਨਾਲ ਮਿਲ ਕੇ ਲੋਕਾਂ ਨੂੰ ਵੋਟ ਦੇ ਅਧਿਕਾਰ ਤੇ ਲੋਕਤੰਤਰ ਦੀ ਅਸਲ ਸ਼ਕਤੀ ਦੀ ਮਹੱਤਤਾ ਬਾਰੇ ਸਮਝਾਇਆ। ਉਨ੍ਹਾਂ ਕਿਹਾ ਕਿ ਜੇਕਰ ਵੋਟਾਂ ਚੋਰੀ ਹੋ ਜਾਂਦੀਆਂ ਹਨ, ਤਾਂ ਇਹ ਸਿਰਫ਼ ਇਕ ਪਾਰਟੀ ’ਤੇ ਹੀ ਨਹੀਂ ਸਗੋਂ ਪੂਰੇ ਲੋਕਤੰਤਰ ’ਤੇ ਹਮਲਾ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਦੀ ‘ਵੋਟ ਚੋਰੀ’ ਵਿਰੁੱਧ ਦਸਤਖਤ ਮੁਹਿੰਮ ਦਾ ਹਿੱਸਾ ਬਣਨ ਅਤੇ ਇਸ ਜਨ ਸੰਘਰਸ਼ ਨੂੰ ਸਫਲ ਬਣਾਉਣ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਸੰਘਰਸ਼ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਰਾਹੁਲ ਗਾਂਧੀ ਦਾ ਅੰਦੋਲਨ ਦੇਸ਼ ਦੇ ਹਰ ਨਾਗਰਿਕ ਨੂੰ ਯਾਦ ਦਿਵਾਉਣ ਲਈ ਹੈ ਕਿ ਸੰਵਿਧਾਨ ਦੁਆਰਾ ਸਾਨੂੰ ਦਿੱਤੇ ਗਏ ਅਧਿਕਾਰਾਂ ਦੀ ਰੱਖਿਆ ਕਰਨਾ ਸਾਡੀ ਜ਼ਿੰਮੇਵਾਰੀ ਹੈ। ਇਸ ਮੌਕੇ ਸਾਬਕਾ ਸੇਵਾਮੁਕਤ ਇੰਸਪੈਕਟਰ ਅਮਰੀਕ ਸਿੰਘ, ਸਾਬਕਾ ਕੌਂਸਲਰ ਸਲਿੰਦਰ ਸ਼ਾਲੀ, ਜਸਮੀਤ ਸਿੰਘ ਸੋਢੀ ਆਦਿ ਹਾਜ਼ਰ ਸਨ।

Read More : ਅੰਤਰਰਾਸ਼ਟਰੀ ਹਥਿਆਰਾਂ ਅਤੇ ਨਸ਼ੇ ਦੀ ਸਮੱਗਲਿੰਗ ਕਰਨ ਵਾਲੇ 2 ਗ੍ਰਿਫ਼ਤਾਰ

Leave a Reply

Your email address will not be published. Required fields are marked *