Rahul Gandhi

ਬਰਨਾਲਾ ’ਚ ਕਾਂਗਰਸ ਦੀ ਵਿਸ਼ਾਲ ਰੈਲੀ 28 ਨੂੰ, ਰਾਹੁਲ ਗਾਂਧੀ ਕਰਨਗੇ ਸ਼ਿਰਕਤ

ਮਨਰੇਗਾ ਕਾਨੂੰਨ ਵਿਚ ਬਦਲਾਅ ਅਤੇ ਅਮਰੀਕਾ ਨਾਲ ਵਪਾਰ ਸਮਝੌਤੇ ਖ਼ਿਲਾਫ਼ ਖੋਲ੍ਹਿਆ ਜਾਵੇਗਾ ਮੋਰਚਾ

ਚੰਡੀਗੜ੍ਹ, 20 ਫਰਵਰੀ : ਪੰਜਾਬ ਕਾਂਗਰਸ ਵੱਲੋਂ 28 ਫਰਵਰੀ ਨੂੰ ਬਰਨਾਲਾ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣਗੇ।
ਇਸ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਾਰਿੰਗ ਨੇ ਦੱਸਿਆ ਕਿ ਇਹ ਰੈਲੀ ਕੇਂਦਰ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਵਿੱਚ ਕੀਤੇ ਜਾ ਰਹੇ ਬਦਲਾਅ ਅਤੇ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰਕ ਸਮਝੌਤੇ ਦੇ ਵਿਰੋਧ ਵਿੱਚ ਕੀਤੀ ਜਾ ਰਹੀ ਹੈ।

ਰਾਜਾ ਵਾਰਿੰਗ ਨੇ ਕਿਹਾ ਕਿ ਮਨਰੇਗਾ ਦੀ ਥਾਂ ਲਿਆਂਦਾ ਜਾ ਰਿਹਾ ਨਵਾਂ ਕਾਨੂੰਨ ਗ਼ਰੀਬਾਂ ਦੀ ਰੋਜ਼ੀ-ਰੋਟੀ ‘ਤੇ ਸਿੱਧਾ ਹਮਲਾ ਹੈ। ਇਸ ਦੇ ਨਾਲ ਹੀ ਅਮਰੀਕਾ ਨਾਲ ਵਪਾਰ ਸਮਝੌਤਾ ਪੰਜਾਬ ਦੇ ਕਿਸਾਨਾਂ ਨੂੰ ਬੁਰੀ ਤਰ੍ਹਾਂ ਤਬਾਹ ਕਰ ਦੇਵੇਗਾ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਖੇਤੀਬਾੜੀ ਉਤਪਾਦਾਂ ਨੂੰ ‘ਜ਼ੀਰੋ ਫੀਸਦੀ ਟੈਰਿਫ਼’ ‘ਤੇ ਮੰਗਵਾਉਣ ਦੀ ਮਨਜ਼ੂਰੀ ਦਿੱਤੀ ਗਈ, ਤਾਂ ਪੰਜਾਬ ਦੀ ਸਥਾਨਕ ਖੇਤੀ ਨਸ਼ਟ ਹੋ ਜਾਵੇਗੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਬੇਰੁਜ਼ਗਾਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੇ ਅਸਥਿਰ ਹਾਲਾਤਾਂ ਦਾ ਫ਼ਾਇਦਾ ਦੇਸ਼ ਵਿਰੋਧੀ ਤਾਕਤਾਂ ਉਠਾ ਸਕਦੀਆਂ ਹਨ।

ਡਾ. ਨਵਜੋਤ ਕੌਰ ਸਿੱਧੂ ਦੇ ਬਿਆਨਾਂ ‘ਤੇ ਪ੍ਰਤੀਕਿਰਿਆ

ਡਾ. ਨਵਜੋਤ ਕੌਰ ਸਿੱਧੂ ਵੱਲੋਂ ਲਾਏ ਗਏ ਦੋਸ਼ਾਂ ਬਾਰੇ ਬੋਲਦਿਆਂ ਵਾਰਿੰਗ ਨੇ ਕਿਹਾ ਕਿ ਉਹ ਉਨ੍ਹਾਂ ਦੀ ਮਾਨਸਿਕ ਅਤੇ ਸਿਹਤ ਹਾਲਤ ਨੂੰ ਦੇਖਦਿਆਂ ਕੋਈ ਪ੍ਰਤੀਕਿਰਿਆ ਦੇਣੀ ਮੁਨਾਸਿਬ ਨਹੀਂ ਸਮਝਦੇ। ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ, ਸੁਖਬੀਰ ਬਾਦਲ, ਬਿਕਰਮ ਮਜੀਠੀਆ ਅਤੇ ਸੁਨੀਲ ਜਾਖੜ ਵਰਗੇ ਸਾਰੇ ਆਗੂ ਆਪਣੀ ਸਿਆਸੀ ਹੋਂਦ ਬਚਾਉਣ ਲਈ ਕਾਂਗਰਸ ਨੂੰ ਹੀ ਨਿਸ਼ਾਨਾ ਬਣਾ ਰਹੇ ਹਨ।

Read More : ਹਾਈਕੋਰਟ ਤੋਂ ਜ਼ਮਾਨਤ ਮਿਲਣ ਉਪਰੰਤ ਕੇਂਦਰੀ ਜੇਲ੍ਹ ਬਠਿੰਡਾ ’ਚੋਂ ਕਿਸਾਨ ਆਗੂ ਰਿਹਾਅ

Leave a Reply

Your email address will not be published. Required fields are marked *