Pargat Singh

ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਕਾਂਗਰਸ ਦਾ ਵਿਰੋਧ ਜਾਰੀ ਰਹੇਗਾ: ਪਰਗਟ ਸਿੰਘ

ਚੰਡੀਗੜ੍ਹ, 14 ਮਾਰਚ : ਸਾਬਕਾ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਹੈ ਕਿ ਸਰਕਾਰ ਆਪਣੇ ਨਿੱਜੀ ਹਿੱਤਾਂ ਲਈ ਦੇਸ਼ ਦੀ ਖੇਤੀਬਾੜੀ ਅਤੇ ਕਿਸਾਨਾਂ ਨੂੰ ਕੁਰਬਾਨ ਕਰਨ ‘ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਆਪਣਾ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਜਾਰੀ ਰੱਖੇਗੀ।

ਪਰਗਟ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਲੋਕ ਸਭਾ ਵਿੱਚ ਕਿਸਾਨਾਂ ਦੇ ਮੁੱਦਿਆਂ ‘ਤੇ ਕਈ ਗੰਭੀਰ ਸਵਾਲ ਪੁੱਛੇ ਸਨ, ਪਰ ਸਰਕਾਰ ਉਨ੍ਹਾਂ ਦੇ ਜਵਾਬ ਦੇਣ ਤੋਂ ਲਗਾਤਾਰ ਭੱਜ ਰਹੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਕਿਸਾਨਾਂ ਨੂੰ ਫ਼ਸਲਾਂ ਦੇ ਲਾਗਤ ਮੁੱਲ ‘ਤੇ 50 ਫ਼ੀਸਦੀ ਮੁਨਾਫ਼ਾ ਦੇਣ ਅਤੇ MSP ਨੂੰ ਕਾਨੂੰਨੀ ਦਰਜਾ ਦੇਣ ਦਾ ਵਾਅਦਾ ਅਜੇ ਤੱਕ ਕਿਉਂ ਪੂਰਾ ਨਹੀਂ ਕੀਤਾ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਅਮਰੀਕਾ ਨਾਲ ਹੋਣ ਵਾਲਾ ਵਪਾਰ ਸਮਝੌਤਾ ਕਿਸਾਨਾਂ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਇਸ ਸਮਝੌਤੇ ਰਾਹੀਂ MSP ਅਤੇ ਸਰਕਾਰੀ ਖ਼ਰੀਦ ਦੇ ਸਿਸਟਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰਗਟ ਸਿੰਘ ਅਨੁਸਾਰ, ਭਾਜਪਾ ਸਰਕਾਰ ਦੀਆਂ ਨੀਤੀਆਂ ਹਮੇਸ਼ਾ ਕਿਸਾਨ ਵਿਰੋਧੀ ਰਹੀਆਂ ਹਨ ਅਤੇ ਕਾਂਗਰਸ ਕਿਸਾਨਾਂ ਦੇ ਹੱਕਾਂ ਲਈ ਲੜਾਈ ਜਾਰੀ ਰੱਖੇਗੀ।

Read More : ਭਾਜਪਾ ਵੱਲੋਂ ਮੋਗਾ ਰੈਲੀ ਰਾਹੀਂ ਚੋਣ ਮੁਹਿੰਮ ਦਾ ਆਗਾਜ਼

Leave a Reply

Your email address will not be published. Required fields are marked *