Tarunpreet Singh Saund

ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ : ਸੌਂਦ

ਕਿਹਾ-3 ਥਾਂਵਾਂ ’ਤੇ ਬਣਨ ਵਾਲੀ ਟੈਂਟ ਸਿਟੀ ਉੱਤੇ ਖਰਚੇ ਜਾਣਗੇ 21 ਕਰੋੜ ਰੁਪਏ

ਸ੍ਰੀ ਆਨੰਦਪੁਰ ਸਾਹਿਬ, 27 ਅਕਤੂਬਰ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ’ਚ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ ਹੋ ਗਈ ਹੈ। ਟੈਂਟ ਸਿਟੀ ਤਿੰਨ ਥਾਂਵਾਂ ਅਗਮਪੁਰ, ਪੀ.ਐੱਸ.ਪੀ.ਸੀ.ਐੱਲ. ਗ੍ਰਾਂਊਡ ਮਟੋਰ ਅਤੇ ਝਿੰਜੜੀ ਵਿਖੇ ਬਣਾਈ ਜਾ ਰਹੀ ਹੈ

ਸੌਂਦ ਨੇ ਦੱਸਿਆ ਕਿ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵੱਲੋਂ ਟੈਂਟ ਸਿਟੀ ਦੀ ਸਥਾਪਨਾ ’ਤੇ 21.52 ਕਰੋੜ ਰੁਪਏ ਖਰਚੇ ਜਾ ਰਹੇ ਹਨ। ਟੈਂਟ ਸਿਟੀ ’ਚ ਰੋਜ਼ਾਨਾ 10 ਤੋਂ 12 ਹਜ਼ਾਰ ਸੰਗਤਾਂ ਦੇ ਠਹਿਰਣ ਦਾ ਪ੍ਰਬੰਧ ਹੋਵੇਗਾ। ਇੱਥੇ ਸਾਰੀਆਂ ਜ਼ਰੂਰੀ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਸੰਗਤ ਨੂੰ ਕੋਈ ਪਰੇਸ਼ਾਨੀ ਨਾ ਹੋਵੇ।

ਟੈਂਟ ਸਿਟੀ 19 ਨਵੰਬਰ ਤੋਂ ਲੈ ਕੇ 30 ਨਵੰਬਰ ਤੱਕ ਕਾਰਜਸ਼ੀਲ ਰਹੇਗੀ। ਟੈਂਟ ਆਨ ਲਾਈਨ ਬੁੱਕ ਕੀਤੇ ਜਾ ਸਕਦੇ ਹਨ, ਜਿਸ ਦੀ ਜਾਣਕਾਰੀ ਜਲਦ ਜਨਤਕ ਕੀਤੀ ਜਾਵੇਗੀ। ਇਹ ਵੀ ਯਕੀਨੀ ਬਣਾਇਆ ਗਿਆ ਹੈ ਕਿ ਟੈਂਟ ਸਿਟੀ ਤੱਕ ਪੁੱਜਣ ਵਾਲੀਆਂ ਸੜਕਾਂ ਦਾ ਵੀ ਨਵੀਨੀਕਰਨ ਕੀਤਾ ਜਾਵੇ ਤਾਂ ਜੋ ਸੰਗਤ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਤੇ ਵਿਊਂਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਨਿਯੁਕਤ ਕੀਤਾ ਗਿਆ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੂਰੀ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ।

Read More : ਹਾਈਕੋਰਟ ਵਿਚ ਗਾਇਕ ਰਾਜਵੀਰ ਜਵੰਦਾ ਦੀ ਮੌਤ ਦੇ ਮਾਮਲੇ ਵਿਚ ਹੋਈ ਸੁਣਵਾਈ

Leave a Reply

Your email address will not be published. Required fields are marked *