ਸਵੇਰੇ 8 ਵਜੇ ਸ਼ੁਰੂ ਹੋਵੇਗੀ ਗਿਣਤੀ
ਲੁਧਿਆਣਾ, 22 ਜੂਨ : ਲੁਧਿਆਣਾ ਦੇ ਪੱਛਮੀ ਹਲਕੇ ’ਚ ਹੋਈ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸੋਮਵਾਰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਜਨਰਲ ਆਬਜ਼ਰਵਰ ਰਾਜੀਵ ਕੁਮਾਰ ਅਤੇ ਜ਼ਿਲਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਸ ਦੇ ਲਈ ਕੁੱਲ 14 ਰਾਊਂਡ ਹੋਣਗੇ।
ਦੋਵੇਂ ਅਧਿਕਾਰੀਆਂ ਨੇ ਕਾਊਂਟਿੰਗ ਸਥਾਨ ਦਾ ਜਾਇਜ਼ਾ ਲੈਣ ਮੌਕੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ 14 ਟੇਬਲ ਅਤੇ ਪੋਸਟਲ ਵੈਲਿਟ ਅਤੇ ਈ. ਟੀ. ਪੀ. ਬੀ. ਐੱਸ. ਵੋਟਾਂ ਲਈ 2 ਵਾਧੂ ਟੇਬਲ ਲਗਾਏ ਗਏ ਹਨ। ਉਨ੍ਹਾਂ ਨੇ ਕਾਲਜ ਦੇ ਆਡੀਟੋਰੀਅਮ ’ਚ ਬਣਾਏ ਗਏ ਮੀਡੀਆ ਸੈਂਟਰ ਦਾ ਵੀ ਨਿਰੀਖਣ ਕੀਤਾ।
ਡੀ. ਸੀ. ਜੈਨ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਕਾਊਂਟਿੰਗ ਸੈਂਟਰ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਕਾਊਂਟਿੰਗ ਏਜੰਟਾਂ ਦੀਆਂ ਗੱਡੀਆਂ ਦੀ ਪਾਰਕਿੰਗ ਲਈ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਜੈਨ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਸੁਰੱਖਿਅਤ, ਸ਼ਾਂਤੀਪੂਰਨ ਅਤੇ ਠੰਢੇ ਮਾਹੌਲ ’ਚ ਹੋਵੇਗੀ।
Read More : ਵਿੱਤ ਮੰਤਰੀ ਦੇ ਯਤਨਾਂ ਸਦਕਾ ਹਲਕਾ ਦਿੜ੍ਹਬਾ ਨੂੰ ਮਿਲੇ ਤਿੰਨ ਖੇਡ ਕੋਚ