ਪਟਿਆਲਾ, 20 ਦਸੰਬਰ : ਜ਼ਿਲਾ ਪਟਿਆਲਾ ਦੇ ਹਲਕਾ ਸਨੋਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅਦਾਲਤ ਨੇ ਥਾਣਾ ਸਿਵਲ ਵਿਖੇ ਦਰਜ ਜਬਰ-ਜ਼ਨਾਹ ਦੇ ਕੇਸ ’ਚ ਭਗੌੜਾ ਕਰਾਰ ਦੇ ਦਿੱਤਾ ਹੈ।
ਇਸ ਦੀ ਪੁਸ਼ਟੀ ਕਰਦੇ ਹੋਏ ਡੀ.ਐੱਸ.ਪੀ ਸਿਟੀ-1 ਸਤਨਾਮ ਸਿੰਘ ਨੇ ਦੱਸਿਆ ਕਿ ਹਲਕਾ ਸਨੋਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਇਸ ਮਾਮਲੇ ਵਿਚ ਫਰਾਰ ਚੱਲੇ ਆ ਰਹੇ ਹਨ। ਉਨ੍ਹਾਂ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
ਇਥੇ ਦੱਸਣਯੋਗ ਹੈ ਕਿ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਵਕੀਲ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਲਗਾਈ ਸੀ, ਜਿਸ ਨੂੰ ਮਾਣਯੋਗ ਅਦਾਲਤ ਨੇ ਖਾਰਜ਼ ਕਰ ਦਿੱਤਾ ਸੀ। ਇਸ ਤੋਂ ਬਾਅਦ ਪੁਲਸ ਨੇ ਵਿਧਾਇਕ ਪਠਾਣਮਾਜਰਾ ਦੇ ਭਗੌੜਾ ਹੋਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਅਤੇ ਹੁਣ ਜਾ ਕੇ ਵਿਧਾਇਕ ਪਠਾਣਮਾਜਰਾ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ।
Read More : ਦਿੱਲੀ ਹਵਾਈ ਅੱਡੇ ’ਤੇ 129 ਉਡਾਣਾਂ ਰੱਦ
