ਜ਼ਿਲਾ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਪੁਲ ‘ਤੇ ਪੁਲਿਸ ਤਾਇਨਾਤ ਕੀਤੀ
ਹੁਸ਼ਿਆਰਪੁਰ, 15 ਅਗਸਤ : ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਪੈ ਰਹੇ ਮੀਂਹ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹਣ ਕਰਕੇ ਬਿਆਸ ਦਰਿਆ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ। ਜ਼ਿਲਾ ਹੁਸ਼ਿਆਰਪੁਰ ਦੇ ਮੁਕੇਰੀਆਂ ਵਿਚ ਬਿਆਸ ਦਰਿਆ ਦੇ ਤੇਜ਼ ਵਹਾਅ ਕਾਰਨ ਧਨੋਆ ਪੁਲ ਵਿੱਚ ਦਰਾਰ ਪੈ ਗਈ ਹੈ। ਇਹ ਪੁਲ ਮੁਕੇਰੀਆਂ ਨੂੰ ਗੁਰਦਾਸਪੁਰ ਨਾਲ ਜੋੜਦਾ ਹੈ। ਜ਼ਿਲਾ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਪੁਲ ‘ਤੇ ਪੁਲਿਸ ਤਾਇਨਾਤ ਕੀਤੀ ਹੈ।
ਪੁਲ ‘ਤੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਕਦਮ ਕਿਸੇ ਵੀ ਤਰ੍ਹਾਂ ਦੇ ਹਾਦਸੇ ਤੋਂ ਬਚਣ ਲਈ ਚੁੱਕਿਆ ਗਿਆ ਹੈ। ਰਾਤ ਤੱਕ ਪੌਂਗ ਡੈਮ ਵਿੱਚ 2 ਲੱਖ ਕਿਊਸਿਕ ਪਾਣੀ ਆਉਣ ਦੀ ਸੰਭਾਵਨਾ ਹੈ।
ਇਹ ਪੁਲ 2016 ਵਿੱਚ ਅਕਾਲੀ ਦਲ ਬਾਦਲ ਸਰਕਾਰ ਦੇ ਕਾਰਜਕਾਲ ਦੌਰਾਨ ਬਣਾਇਆ ਗਿਆ ਸੀ। ਇਸਦਾ ਉਦਘਾਟਨ ਵਿਕਰਮਜੀਤ ਸਿੰਘ ਮਜੀਠੀਆ ਨੇ ਕੀਤਾ ਸੀ। ਪਿਛਲੇ ਕੁਝ ਦਿਨਾਂ ਤੋਂ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਇਸ ਨਾਲ ਪੁਲ ਦੀ ਹਾਲਤ ਪ੍ਰਭਾਵਿਤ ਹੋਈ ਹੈ।
Read More : ਹਰਭਜਨ ਸਿੰਘ ਈ. ਟੀ. ਓ. ਵੱਲੋਂ ਪਟਿਆਲਾ-ਸਨੌਰ ਸੜਕ ਬਣਾਉਣ ਦੀ ਸ਼ੁਰੂਆਤ