Chief Minister Bhagwant Singh

ਮੁੱਖ ਮੰਤਰੀ ਮਾਨ ਦੇ ਯੂਰਪ ਦੌਰੇ ‘ਤੇ ਸੰਕਟ; ਕੇਂਦਰ ਵੱਲੋਂ ਨਹੀਂ ਮਿਲੀ ਰਾਜਨੀਤਿਕ ਮਨਜ਼ੂਰੀ

ਚੰਡੀਗੜ੍ਹ, 7 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਸ਼ਨੀਵਾਰ ਅੱਧੀ ਰਾਤ ਨੂੰ ਸ਼ੁਰੂ ਹੋਣ ਵਾਲਾ ਨੀਦਰਲੈਂਡ ਅਤੇ ਚੈੱਕ ਗਣਰਾਜ ਦਾ ਵਿਦੇਸ਼ੀ ਦੌਰਾ ਖ਼ਤਰੇ ਵਿੱਚ ਪੈ ਗਿਆ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਵੱਲੋਂ ਇਸ ਅਧਿਕਾਰਤ ਯਾਤਰਾ ਲਈ ਲੋੜੀਂਦੀ ‘ਰਾਜਨੀਤਿਕ ਮਨਜ਼ੂਰੀ’ (Political Clearance) ਅਜੇ ਤੱਕ ਜਾਰੀ ਨਹੀਂ ਕੀਤੀ ਗਈ।

ਇਸ ਇੱਕ ਹਫ਼ਤੇ ਦੇ ਯੂਰਪੀਅਨ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 25 ਮੈਂਬਰੀ ਵਫ਼ਦ ਦੀ ਅਗਵਾਈ ਕਰਦਿਆਂ ਵਿਦੇਸ਼ੀ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਸੱਦਾ ਦੇਣਾ ਸੀ। ਇਸ ਵਫ਼ਦ ਵਿੱਚ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਵੀ ਸ਼ਾਮਲ ਹੋਣਾ ਸੀ।

ਸੂਤਰਾਂ ਮੁਤਾਬਕ ਨੀਦਰਲੈਂਡ ਸਥਿਤ ਭਾਰਤੀ ਦੂਤਾਵਾਸ ਨੇ ਉੱਥੋਂ ਦੇ ਵੱਡੇ ਉਦਯੋਗਪਤੀਆਂ ਨਾਲ ਮੀਟਿੰਗਾਂ ਦਾ ਸਮਾਂ ਵੀ ਤੈਅ ਕਰ ਲਿਆ ਸੀ, ਪਰ ਮਨਜ਼ੂਰੀ ਦੀ ਉਡੀਕ ਕਾਰਨ ਹੁਣ ਸਾਰਾ ਪ੍ਰੋਗਰਾਮ ਦਾਅ ’ਤੇ ਲੱਗ ਗਿਆ ਹੈ।

ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਜਦੋਂ ਮੁੱਖ ਮੰਤਰੀ ਦੇ ਵਿਦੇਸ਼ੀ ਦੌਰੇ ਵਿੱਚ ਅੜਿੱਕਾ ਆਇਆ ਹੋਵੇ। ਇਸੇ ਸਾਲ ਜਨਵਰੀ ਵਿੱਚ ਵੀ ਕੇਂਦਰੀ ਵਿਦੇਸ਼ ਮੰਤਰਾਲੇ ਨੇ ਉਨ੍ਹਾਂ ਨੂੰ ਬ੍ਰਿਟੇਨ ਅਤੇ ਇਜ਼ਰਾਈਲ ਜਾਣ ਦੀ ਇਜਾਜ਼ਤ ਦੇਣ ਤੋਂ ਨਾਂਹ ਕਰ ਦਿੱਤੀ ਸੀ। ਇਸ ਤਾਜ਼ਾ ਘਟਨਾਕ੍ਰਮ ਨੇ ਇੱਕ ਵਾਰ ਫਿਰ ਸਿਆਸੀ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ।

Read More : ਟੀ-20 ਵਿਸ਼ਵ ਕੱਪ : ਭਾਰਤ ਦੀ ਜੇਤੂ ਸ਼ੁਰੂਆਤ

Leave a Reply

Your email address will not be published. Required fields are marked *