Naib Saini

ਹਰਿਆਣਾ ਅਤੇ ਪੰਜਾਬ ਦੇ ਸੱਭਿਆਚਾਰਕ ਰਿਸ਼ਤੇ ਡੂੰਘੇ ਹਨ : ਨਾਇਬ ਸੈਣੀ

ਹੁਣ ਪੰਜਾਬੀ ਫਿਲਮ ਇੰਡਸਟਰੀ ਹਰਿਆਣਾ ’ਚ ਵੀ ਬਣਾਏਗੀ ਪੰਜਾਬੀ ਫਿਲਮਾਂ

ਰੂਪਨਗਰ, 10 ਅਗਸਤ : ਭਾਜਪਾ ਜ਼ਿਲਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਪੰਜਾਬੀ ਫਿਲਮ ਇੰਡਸਟਰੀ ਦੇ ਪ੍ਰਮੁੱਖ ਕਲਾਕਾਰਾਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵਿਚਕਾਰ ਮੁਲਾਕਾਤ ਕਰਵਾਈ ਹੈ। ਇਸ ਮੌਕੇ ਹਰਿਆਣਾ ਵਿਚ ਪੰਜਾਬੀ ਫਿਲਮਾਂ ਅਤੇ ਪੰਜਾਬੀ ਸੱਭਿਆਚਾਰ ਦੇ ਪ੍ਰੋਤਸਾਹਨ ਨੂੰ ਲੈ ਕੇ ਰਚਨਾਤਮਕ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਦੌਰਾਨ ਕਲਾਕਾਰਾਂ ਨੇ ਮੁੱਖ ਮੰਤਰੀ ਸੈਣੀ ਨਾਲ ਆਪਣੀਆਂ ਮੰਗਾਂ ਤੇ ਸੁਝਾਅ ਸਾਂਝੇ ਕੀਤੇ, ਜਿਨ੍ਹਾਂ ਵਿਚ ਫਿਲਮ ਨਿਰਮਾਣ ਲਈ ਉਚਿਤ ਮਾਹੌਲ, ਸ਼ੂਟਿੰਗ ਸਥਾਨਾਂ ਦੀ ਉਪਲੱਬਧਤਾ, ਟੈਕਸ ਰਾਹਤ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਖ਼ਾਸ ਯੋਜਨਾਵਾਂ ਸ਼ਾਮਲ ਸਨ।

ਸੈਣੀ ਨੇ ਭਰੋਸਾ ਦਿਵਾਇਆ ਕਿ ਹਰਿਆਣਾ ਸਰਕਾਰ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪੱਕੇ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਪੰਜਾਬ ਦੇ ਸੱਭਿਆਚਾਰਕ ਰਿਸ਼ਤੇ ਡੂੰਘੇ ਹਨ ਅਤੇ ਪੰਜਾਬੀ ਫਿਲਮਾਂ ਰਾਹੀਂ ਇਹ ਰਿਸ਼ਤੇ ਹੋਰ ਮਜ਼ਬੂਤ ਕੀਤੇ ਜਾ ਸਕਦੇ ਹਨ।

ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਭਾਜਪਾ ਹਮੇਸ਼ਾ ਤੋਂ ਪੰਜਾਬੀ ਮਾਤ ਭਾਸ਼ਾ, ਸ਼ਾਨਦਾਰ ਵਿਰਾਸਤ ਅਤੇ ਸੱਭਿਆਚਾਰ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਫਿਲਮ ਇੰਡਸਟਰੀ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ ਸਗੋਂ ਸਾਡੀ ਸੱਭਿਆਚਾਰ, ਭਾਸ਼ਾ ਅਤੇ ਰਿਵਾਜਾਂ ਦਾ ਜੀਵੰਤ ਦਸਤਾਵੇਜ਼ ਹੈ। ਹਰਿਆਣਾ ਵਰਗੇ ਗੁਆਂਢੀ ਰਾਜ ਵਿਚ ਪੰਜਾਬੀ ਫਿਲਮਾਂ ਨੂੰ ਵਾਧਾ ਮਿਲਣ ਨਾਲ ਨਾ ਸਿਰਫ਼ ਕਲਾਕਾਰਾਂ ਨੂੰ ਲਾਭ ਹੋਵੇਗਾ, ਸਗੋਂ ਭਾਸ਼ਾ ਤੇ ਸੱਭਿਆਚਾਰ ਦਾ ਪ੍ਰਸਾਰ ਵੀ ਵੱਡੇ ਪੱਧਰ ’ਤੇ ਹੋਵੇਗਾ।

ਉਨ੍ਹਾਂ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਐੱਲ ਮੁਰੁਗਨ ਨਾਲ ਮੁਲਾਕਾਤ ਕਰ ਕੇ ਪੰਜਾਬੀ ਫਿਲਮ ਇੰਡਸਟਰੀ ਦੀਆਂ ਚੁਣੌਤੀਆਂ ਤੇ ਸੰਭਾਵਨਾਵਾਂ ’ਤੇ ਚਰਚਾ ਕੀਤੀ ਸੀ। ਉਸ ਵੇਲੇ ਵੀ ਉਨ੍ਹਾਂ ਨੇ ਉਦਯੋਗ ਦੇ ਹਿੱਤ ‘ਚ ਨੀਤੀਗਤ ਬਦਲਾਵਾਂ ਅਤੇ ਪ੍ਰੋਤਸਾਹਨ ਯੋਜਨਾਵਾਂ ਦੀ ਵਕਾਲਤ ਕੀਤੀ ਸੀ।

Read More : ਗੁ. ਮੋਤੀ ਬਾਗ ਸਾਹਿਬ ਦਾ ਮੁੱਖ ਦਰਬਾਰ ਹਾਲ ਸੁੰਦਰੀਕਰਨ ਮਗਰੋਂ ਸੰਗਤਾਂ ਨੂੰ ਸਮਰਪਿਤ

Leave a Reply

Your email address will not be published. Required fields are marked *