Oxygen plant

ਆਕਸੀਜਨ ਪਲਾਂਟ ‘ਚ ਸਿਲੰਡਰ ਬਲਾਸਟ, 2 ਲੋਕਾਂ ਦੀ ਮੌਤ

3 ਜ਼ਖ਼ਮੀ, ਜਾਂਚ ਜਾਰੀ

ਮੋਹਾਲੀ, 6 ਅਗਸਤ : ਮੋਹਾਲੀ ਦੇ ਇੰਡਸਟਰੀਅਲ ਏਰੀਆ, ਫ਼ੇਜ਼-9 ਵਿਚ ਸਥਿਤ ‘ਹਾਈਟੈੱਕ ਇੰਡਸਟਰੀ’ ਨਾਮਕ ਇਕ ਆਕਸੀਜਨ ਪਲਾਂਟ ਵਿਚ ਸਿਲੰਡਰ ਬਲਾਸਟ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ, ਜਿਸ ਵਿਚ 2 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 3 ਲੋਕ ਜ਼ਖ਼ਮੀ ਹੋਏ ਹਨ।

ਪੁਲਿਸ ਅਤੇ ਜ਼ਿਲਾ ਪ੍ਰਸ਼ਾਸਨ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਆਕਸੀਜਨ ਸਿਲੰਡਰ ਲੋਡ ਕੀਤੇ ਜਾ ਰਹੇ ਸਨ। ਇਸੇ ਦੌਰਾਨ ਅਚਾਨਕ ਇਕ ਸਿਲੰਡਰ ਫੱਟ ਗਿਆ, ਜਿਸ ਦੀ ਲਪੇਟ ਵਿੱਚ ਆਉਣ ਨਾਲ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਡੀ. ਐੱਸ. ਪੀ. ਹਰਸਿਮਰਨ ਬਲ ਨੇ ਮੌਤਾਂ ਦੀ ਪੁਸ਼ਟੀ ਕੀਤੀ ਹੈ। ਮ੍ਰਿਤਕਾਂ ਦੀ ਉਮਰ ਲਗਭਗ 25 ਸਾਲ ਦੱਸੀ ਜਾ ਰਹੀ ਹੈ।

ਇਸ ਦੌਰਾਨ ਹਦਸੇ ਦੀ ਸੂਚਨਾ ਮਿਲਦਿਆਂ ਹੀ ਡਾਕਟਰਾਂ ਦੀ ਟੀਮ, ਪੁਲਿਸ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਫ਼ੇਜ਼ 6 ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੂਰੇ ਇਲਾਕੇ ਨੂੰ ਖ਼ਾਲੀ ਕਰਵਾ ਲਿਆ ਗਿਆ ਹੈ ਅਤੇ ਸਾਰੇ ਸਿਲੰਡਰਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਅਨੁਸਾਰ ਇਹ ਫ਼ੈਕਟਰੀ ਨਾਈਟ੍ਰੋਜਨ ਅਤੇ ਆਕਸੀਜਨ ਦੇ ਸਿਲੰਡਰ ਭਰ ਕੇ ਸਪਲਾਈ ਕਰਦੀ ਸੀ। ਫ਼ਿਲਹਾਲ ਧਮਾਕੇ ਦਾ ਸਹੀ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ। ਐੱਸ. ਡੀ. ਐੱਮ. ਦਮਨਜੀਤ ਕੌਰ ਨੇ ਵੀ ਕਿਹਾ ਕਿ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Read More : ਮੰਦਰ ’ਚ ਫਟੀ ਗੈਸ ਦੀ ਪਾਈਪ

Leave a Reply

Your email address will not be published. Required fields are marked *