ਨਸ਼ੇ ਸਬੰਧੀ ਮਾਮਲਿਆਂ ’ਚ ਕਾਰਵਾਈ ਕਰਨ ਵਿਚ ਲਾਪ੍ਰਵਾਹੀ ਦਾ ਦੋਸ਼
ਬਠਿੰਡਾ, 9 ਜੂਨ :-ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਦੇ ਡੀ. ਐੱਸ. ਪੀ. ਸਿਟੀ-1 ਹਰਬੰਸ ਸਿੰਘ ਧਾਲੀਵਾਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਡੀ. ਐੱਸ. ਪੀ. ਵੱਲੋਂ ਨਸ਼ੇ ਸਬੰਧੀ ਮਾਮਲਿਆਂ ’ਚ ਕਾਰਵਾਈ ਕਰਨ ਵਿਚ ਕਾਫੀ ਜ਼ਿਆਦਾ ਲਾਪ੍ਰਵਾਹੀ ਦਿਖਾਈ ਗਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਡੀ. ਐੱਸ. ਪੀ. ਦੀ ਨਸ਼ਾ ਸਮੱਗਲਰਾਂ ਨਾਲ ਗੰਢ-ਤੁਪ ਦੇ ਮਾਮਲੇ ਦੀ ਜਾਂਚ ਵੀ ਕੀਤੀ ਜਾਵੇਗੀ।
ਪੰਜਾਬ ਦੀ ਮਾਨ ਸਰਕਾਰ ਨੇ ਇਸ ਮਾਮਲੇ ਨੂੰ ਲੈ ਕੇ ਸਖ਼ਤ ਰਵੱਈਆ ਅਪਣਾਇਆ ਹੋਇਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਸਰਕਾਰ ਵੱਲੋਂ ਚਲਾਈ ਗਈ ‘ਯੱੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿਚ ਕਿਸੇ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਚਾਹੇ ਅਫਸਰ ਦਾ ਰੈਂਕ ਕਿੰਨਾ ਵੀ ਉੱਚਾ ਹੋਵੇ, ਜੇਕਰ ਉਹ ਨਸ਼ਾ ਖ਼ਤਮ ਕਰਨ ਦੀ ਲੜਾਈ ਵਿਚ ਰੁਕਾਵਟ ਬਣਦਾ ਹੈ, ਤਾਂ ਉਸ ਦੇ ਖ਼ਿਲਾਫ਼ ਵੀ ਸਖ਼ਤ ਕਾਰਵਾਈ ਹੋਵੇਗੀ | ਉਸੇ ਤਹਿਤ ਉਕਤ ਕਾਰਵਾਈ ਨੂੰ ਪ੍ਰਭਾਵ ਵਿਚ ਲਿਆਂਦਾ ਗਿਆ ਹੈ |
Read More : ਨਸ਼ਾ ਸਮੱਗਲਰਾਂ ਵੱਲੋਂ ਉਸਾਰੇ ਨਾਜਾਇਜ਼ ਮਕਾਨਾਂ ਨੂੰ ਢਾਹਿਆ
