ਅਮਨ ਅਰੋੜਾ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ “ਕਾਰਵਾਂ 2026” ਦਾ ਆਗਾਜ਼

ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ; ਨੌਜਵਾਨਾਂ ਨੂੰ ਇਨਕਲਾਬੀ ਵਿਚਾਰਧਾਰਾ ਅਪਣਾ ਕੇ ‘ਰੰਗਲਾ ਪੰਜਾਬ’ ਬਣਾਉਣ ਦਾ ਸੱਦਾ

ਚੰਡੀਗੜ੍ਹ, 25 ਮਾਰਚ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਡੀ.ਏ.ਵੀ. ਕਾਲਜ, ਸੈਕਟਰ-10 ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਸਮਾਗਮ “ਕਾਰਵਾਂ 2026” ਦੀ ਸ਼ੁਰੂਆਤ ਕੀਤੀ। ਉਦਘਾਟਨੀ ਦਿਨ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਰਿਹਾ, ਜਿਸ ਨਾਲ ਪੂਰਾ ਕਾਲਜ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ।

ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੀ ਸਾਰਥਕਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੇ ਸੋਸ਼ਣ ਅਤੇ ਅਸਮਾਨਤਾ ਤੋਂ ਮੁਕਤ ਸਮਾਜ ਦਾ ਸੁਪਨਾ ਦੇਖਿਆ ਸੀ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਪਾਠ ਪੁਸਤਕਾਂ ਦੇ ਨਾਲ-ਨਾਲ ਬਾਹਰੀ ਗਿਆਨ ਹਾਸਲ ਕਰਨ ਅਤੇ ਸਹੀ-ਗਲਤ ਦੀ ਪਛਾਣ ਕਰਕੇ ‘ਰੰਗਲਾ ਪੰਜਾਬ’ ਤੇ ਮਜ਼ਬੂਤ ਭਾਰਤ ਦੇ ਨਿਰਮਾਣ ਵਿੱਚ ਹਿੱਸਾ ਪਾਉਣ।

ਸ਼ਹੀਦ ਭਗਤ ਸਿੰਘ ਦੀ ਭਾਣਜੀ ਗੁਰਜੀਤ ਕੌਰ ਢੱਟ ਦੀ ਮੌਜੂਦਗੀ ਨੇ ਸਮਾਗਮ ਦੀ ਮਹਿਮਾ ਵਧਾ ਦਿੱਤੀ। ਉਨ੍ਹਾਂ ਨੇ ਆਪਣੇ ਮਾਮੇ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਭਾਵੁਕ ਸ਼ਰਧਾਂਜਲੀ ਦਿੱਤੀ। ਪ੍ਰਿੰਸੀਪਲ ਡਾ. ਮੋਨਾ ਨਾਰੰਗ ਨੇ ਮਹਿਮਾਨਾਂ ਦਾ ਸਵਾਗਤ ਕੀਤਾ।

ਸਮਾਗਮ ਦੌਰਾਨ ਦੇਸ਼ ਭਗਤੀ ਦੇ ਗੀਤਾਂ, ਗੁਰਵਿੰਦਰ ਅਤੇ ਕਰਸ਼ੁਭਜੀਤ ਸਿੰਘ ਵੱਲੋਂ ਪੇਸ਼ ਕੀਤੀ “ਭਗਤ ਸਿੰਘ ਦੀ ਵਾਰ”, ਗੁਰਪ੍ਰੀਤ ਕੌਰ ਅਤੇ ਗੁਰਕਮਲ ਸਿੰਘ ਦੀ ਕਵਿਤਾ ਅਤੇ ਗਾਇਕ ਮੰਨਾ ਮੰਡ ਦੇ ਜੋਸ਼ੀਲੇ ਪ੍ਰਦਰਸ਼ਨ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ।

ਇਸ ਮੌਕੇ ਗਵਰਨਿੰਗ ਬਾਡੀ ਦੇ ਮੈਂਬਰ ਪ੍ਰਿੰਸੀਪਲ ਆਰ. ਸੀ. ਜੀਵਨ ਵੀ ਮੌਜੂਦ ਸਨ। ਪ੍ਰੋਗਰਾਮ ਦਾ ਸੰਚਾਲਨ ਡਾ. ਸੁਮਿਤਾ ਬਖਸ਼ੀ (ਡੀ.ਐਸ.ਡਬਲਯੂ), ਡਾ. ਪੂਰਨਿਮਾ ਸਹਿਗਲ (ਵਧੀਕ ਡੀ.ਐਸ.ਡਬਲਯੂ) ਅਤੇ ਡਾ. ਮਨਮਿੰਦਰ ਸਿੰਘ ਆਨੰਦ (ਡਿਪਟੀ ਡੀ.ਐਸ.ਡਬਲਯੂ) ਦੀ ਦੇਖ-ਰੇਖ ਹੇਠ ਸਫ਼ਲਤਾਪੂਰਵਕ ਕੀਤਾ ਗਿਆ।

Read More : ਸਪੀਕਰ ਕੁਲਤਾਰ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

Leave a Reply

Your email address will not be published. Required fields are marked *