Aman-Sahota

ਲੁਧਿਆਣਾ ‘ਚ ਪੰਜਾਬੀ ਗਾਇਕ ‘ਤੇ ਜਾਨਲੇਵਾ ਹਮਲਾ

ਗੰਭੀਰ ਹਾਲਤ ‘ਚ ਪੀ.ਜੀ.ਆਈ. ਚੰਡੀਗੜ੍ਹ ਰੈਫਰ

ਲੁਧਿਆਣਾ, 11 ਫਰਵਰੀ : ਲੁਧਿਆਣਾ ਵਿਚ ਦੇਰ ਰਾਤ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਪੰਜਾਬੀ ਗਾਇਕ ਅਮਨ ਸਹੋਤਾ ‘ਤੇ ਘਾਤ ਲਗਾ ਕੇ ਜਾਨਲੇਵਾ ਹਮਲਾ ਕੀਤਾ ਗਿਆ। ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਗਾਇਕ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ।

ਜਾਣਕਾਰੀ ਅਨੁਸਾਰ ਅਮਨ ਸਹੋਤਾ ਜਦੋਂ ਅੰਬੇਡਕਰ ਨਗਰ ਇਲਾਕੇ ਵਿੱਚ ਮੌਜੂਦ ਸੀ, ਤਾਂ ਅਚਾਨਕ ਆਏ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਲਿਆ। ਹਮਲਾਵਰਾਂ ਨੇ ਬਿਨਾਂ ਕੁਝ ਕਹੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ। ਹਮਲੇ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਖੂਨ ਨਾਲ ਲੱਥਪੱਥ ਗਾਇਕ ਨੂੰ ਸਥਾਨਕ ਹਸਪਤਾਲ ਪਹੁੰਚਾਇਆ।

ਗਾਇਕ ਦੀ ਹਾਲਤ ਬਹੁਤ ਜ਼ਿਆਦਾ ਗੰਭੀਰ ਹੋਣ ਕਾਰਨ, ਡਾਕਟਰਾਂ ਨੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਤੁਰੰਤ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਹੈ। ਫਿਲਹਾਲ ਉਹ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ।

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Read More : ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Leave a Reply

Your email address will not be published. Required fields are marked *