Canada

ਕੈਨੇਡਾ ਵਿਚ ਹਰਿਆਣਾ ਦੇ 24 ਸਾਲਾ ਨੌਜਵਾਨ ਦੀ ਮੌਤ

ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਊਧਮਪ੍ਰੀਤ ਸਿੰਘ

ਟੋਰਾਂਟੋ, ਯਮੁਨਾਨਗਰ, 27 ਫਰਵਰੀ : ਕੈਨੇਡਾ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਦੇ 24 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਊਧਮਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਜਾਣਕਾਰੀ ਅਨੁਸਾਰ ਕੰਮ ਤੋਂ ਦੋ ਦਿਨਾਂ ਦੀ ਛੁੱਟੀ ਹੋਣ ਕਰਕੇ ਊਧਮਪ੍ਰੀਤ ਵੀਰਵਾਰ ਨੂੰ ਆਪਣੇ ਦੋਸਤ ਨਾਲ ਟੋਰਾਂਟੋ ਜਾ ਰਿਹਾ ਸੀ। ਦੁਪਹਿਰ 2:30 ਵਜੇ ਦੇ ਕਰੀਬ ਜਦੋਂ ਉਹ ਟੋਰਾਂਟੋ ਦੇ ਨਜ਼ਦੀਕ ਪਹੁੰਚੇ ਤਾਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਹਾਦਸਾ ਇੰਨਾ ਭਿਆਨਕ ਸੀ ਕਿ ਊਧਮਪ੍ਰੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦਾ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ, ਜੋ ਹਸਪਤਾਲ ਵਿੱਚ ਇਲਾਜ ਅਧੀਨ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਊਧਮਪ੍ਰੀਤ ਸਿੰਘ ਸਾਲ 2021 ਵਿੱਚ ਪੜ੍ਹਾਈ ਦੇ ਵੀਜ਼ੇ ‘ਤੇ ਕੈਨੇਡਾ ਗਿਆ ਸੀ ਅਤੇ ਅੱਜ-ਕੱਲ੍ਹ ਬਰੈਂਪਟਨ ਵਿੱਚ ਰਹਿ ਰਿਹਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਊਧਮਪ੍ਰੀਤ ਦੇ ਪਿਤਾ ਗੁਰਵਿੰਦਰ ਫੋਟੋਗ੍ਰਾਫੀ ਦਾ ਕੰਮ ਕਰਕੇ ਘਰ ਦਾ ਗੁਜ਼ਾਰਾ ਚਲਾਉਂਦੇ ਹਨ। ਉਨ੍ਹਾਂ ਨੇ ਆਪਣੇ ਪੁੱਤਰ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਆਪਣੀ ਜ਼ਮੀਨ ਵੇਚ ਕੇ ਅਤੇ ਲੱਖਾਂ ਰੁਪਏ ਖ਼ਰਚ ਕਰਕੇ ਉਸ ਨੂੰ ਵਿਦੇਸ਼ ਭੇਜਿਆ ਸੀ।

Read More : ਸ਼੍ਰੋਮਣੀ ਕਮੇਟੀ ਦਾ ਵੱਡਾ ਫੈਸਲਾ : ਮੁਲਾਜ਼ਮਾਂ ਲਈ ਕੁੜਤਾ-ਪਜਾਮਾ ਲਾਜ਼ਮੀ

Leave a Reply

Your email address will not be published. Required fields are marked *