3 ਭਰਾ

ਧਾਰਮਿਕ ਅਸਥਾਨ ’ਤੇ ਜਾ ਰਹੇ 3 ਭਰਾਵਾਂ ਦੀ ਮੌਤ

ਅਣਪਛਾਤੇ ਵਾਹਨ ਦੀ ਮੋਟਰਸਾਈਕਲ ਮਾਰੀ ਟੱਕਰ, ਇਕ ਨੌਜਵਾਨ ਜ਼ਖਮੀ

ਗੜ੍ਹਸ਼ੰਕਰ, 1 ਜਨਵਰੀ : ਨਵੇਂ ਸਾਲ ਦੇ ਪਹਿਲੇ ਦਿਨ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਰੋਡ ’ਤੇ ਸਥਿਤ ਪਿੰਡ ਬੋੜਾ ਵਿਖੇ ਵਾਪਰੇ ਇਕ ਭਿਆਨਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ 3 ਸਕੇ ਭਰਾਵਾਂ ਦੀ ਮੌਤ ਹੋ ਗਈ, ਜਦ ਕਿ ਉਨ੍ਹਾਂ ਦਾ ਇਕ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਇਲਾਜ ਲਈ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ।

ਜਾਂਚ ਅਧਿਕਾਰੀ ਏ. ਐੱਸ. ਆਈ. ਰਵੀਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਰਿੰਕੂ, ਧਰਮਿੰਦਰ ਅਤੇ ਲਖਵਿੰਦਰ ਪੁੱਤਰਾਨ ਰਾਜੇਸ਼ ਵਾਸੀ ਲੁਧਿਆਣਾ ਵਜੋਂ ਹੋਈ ਹੈ। ਉਨ੍ਹਾਂ ਦਾ ਚੌਥਾ ਸਾਥੀ ਆਸ਼ੂ ਇਸ ਹਾਦਸੇ ’ਚ ਗੰਭੀਰ ਜ਼ਖ਼ਮੀ ਹੋ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਹ ਚਾਰੇ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਲੁਧਿਆਣਾ ਤੋਂ ਮਾਤਾ ਨੈਣਾ ਦੇਵੀ ਜੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਜਦੋਂ ਉਹ ਪਿੰਡ ਬੋੜਾ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਪੁਲਸ ਅਨੁਸਾਰ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

Read More : ਵਿਅਕਤੀ ਨੇ ਗੁਆਂਢ ’ਚ ਰਹਿੰਦੀ 7 ਸਾਲਾ ਬੱਚੀ ਨੂੰ ਬਣਾਇਆ ਹਵਸ਼ ਦਾ ਸ਼ਿਕਾਰ

Leave a Reply

Your email address will not be published. Required fields are marked *