ਗੁਰਦਾਸਪੁਰ, 11 ਜੂਨ :– ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਅੱਤ ਦੀ ਗਰਮੀ ’ਚ ਇਕ ਬਜ਼ੁਰਗ ਵਿਅਕਤੀ ਦੀ ਭੇਤਭਰੇ ਹਾਲਾਤ ’ਚ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ।
ਇਸ ਸਬੰਧੀ ਕਾਲਾ ਨੰਗਲ ਦੇ ਵਸਨੀਕ ਰਾਹੁਲ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਵਿਜੇ ਕੁਮਾਰ (62) ਪੇਂਟ ਦਾ ਕੰਮ ਕਰਦੇ ਸਨ। ਸ਼ਨੀਵਾਰ ਨੂੰ ਉਹ ਕੰਮ ਦੇ ਸਬੰਧ ’ਚ ਹਿਮਾਚਲ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਕਿਸੇ ਨੇ ਫੋਨ ਕਰ ਕੇ ਦੱਸਿਆ ਕਿ ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ’ਤੇ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਹੈ।
ਰਾਹੁਲ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਵਿਜੇ ਕੁਮਾਰ ਨੂੰ ਰੀੜ੍ਹ ਦੀ ਹੱਡੀ ਦੀ ਸਮੱਸਿਆ ਸੀ, ਜਿਸ ਦੀ ਦੋ ਸਾਲ ਤੋਂ ਦਵਾਈ ਵੀ ਚੱਲ ਰਹੀ ਸੀ। ਉਨ੍ਹਾਂ ਅਨੁਸਾਰ ਹੋ ਸਕਦਾ ਹੈ ਕਿ ਗਰਮੀ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੋਵੇ।
ਇਸ ਸਬੰਧੀ ਰੇਲਵੇ ਨਾਲ ਸਬੰਧਤ ਅਧਿਕਾਰੀ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਬੈਂਚ ’ਤੇ ਵਿਜੇ ਕੁਮਾਰ ਦੀ ਮ੍ਰਿਤਕਦੇਹ ਮਿਲੀ ਹੈ, ਜਿਸ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Read More : ਸਿਵਲ ਹਸਪਤਾਲ ਦੀਆਂ ਪੌੜੀਆਂ ਨੇੜਿਓ ਮਿਲਿਆ ਢਾਈ ਮਹੀਨੇ ਦਾ ਭਰੂਣ