Death

ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ

ਬਰਨਾਲਾ, 19 ਜਨਵਰੀ : ਬਰਨਾਲਾ ਜ਼ਿਲੇ ਦੇ ਪਿੰਡ ਗੁਰਮ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਰੋਜ਼ੀ-ਰੋਟੀ ਦੀ ਭਾਲ ਅਤੇ ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਕੈਨੇਡਾ ਗਏ ਪਿੰਡ ਦੇ ਨੌਜਵਾਨ ਰਾਜਪ੍ਰੀਤ ਸਿੰਘ (24) ਦੀ ਅਚਾਨਕ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਰਾਜਪ੍ਰੀਤ ਸਿੰਘ ਭਵਿੱਖ ਨੂੰ ਸੰਵਾਰਨ ਲਈ ਅਪ੍ਰੈਲ 2024 ਵਿਚ ਸਟੱਡੀ ਵੀਜ਼ਾ ’ਤੇ ਕੈਨੇਡਾ ਗਿਆਾ ਸੀ। ਰਾਜਪ੍ਰੀਤ ਦੀ ਮੌਤ ਬਾਰੇ ਪਰਿਵਾਰ ਨੂੰ 17 ਜਨਵਰੀ ਨੂੰ ਕੈਨੇਡਾ ਰਹਿੰਦੇ ਇਕ ਰਿਸ਼ਤੇਦਾਰ ਰਾਹੀਂ ਪਤਾ ਲੱਗਿਆ। ਜਿਵੇਂ ਹੀ ਮੌਤ ਦੀ ਖ਼ਬਰ ਪਿੰਡ ਗੁਰਮ ਪਹੁੰਚੀ, ਪੂਰਾ ਪਿੰਡ ਸੁੰਨ ਹੋ ਗਿਆ।

ਉਨ੍ਹਾਂ ਮੰਗ ਕੀਤੀ ਹੈ ਕਿ ਸਰਕਾਰ ਤੇ ਦਾਨੀ ਸੱਜਣ ਅੱਗੇ ਆਉਣ ਤੇ ਰਾਜਪ੍ਰੀਤ ਦੀ ਦੇਹ ਭਾਰਤ ਲਿਆਉਣ ਵਿਚ ਪਰਿਵਾਰ ਦੀ ਮਾਲੀ ਮਦਦ ਕਰਨ।

Read More : ਤਿੰਨ ਆਈ.ਏ.ਐੱਸ. ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ

Leave a Reply

Your email address will not be published. Required fields are marked *