ਪਠਾਨਕੋਟ, 28 ਅਗਸਤ : ਜ਼ਿਲਾ ਪਠਾਨਕੋਟ ਵਿਚ ਸੁਜਾਨਪੁਰ ਅਤੇਹਪੁਰ ਵਿਚ ਹੜ੍ਹ ਦੇ ਪਾਣੀ ਵਿਚ ਡੁੱਬਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ, ਜਿਸ ਕਾਰਨ ਪਿੰਡ ਵਿਚ ਸੋਗ ਦਾ ਮਾਹੌਲ ਹੈ।
ਜਾਣਕਾਰੀ ਅਨੁਸਾਰ ਨੌਜਵਾਨ ਜਗਤਾਰ ਸਿੰਘ (24), ਬੀਤੀ ਦਿਨੀ ਪਿੰਡ ਬਸਰੂਪ ਵਿਚ ਆਪਣੇ ਮਾਪਿਆਂ ਨੂੰ ਛੱਡ ਕੇ ਵਾਪਸ ਪਿੰਡ ਅਤੇਹਪੁਰ ਆ ਰਿਹਾ ਸੀ। ਇਸ ਦੌਰਾਨ ਨਹਿਰ ਦਾ ਪਾਣੀ ਪਿੰਡ ਵਿਚ ਦਾਖਲ ਹੋ ਗਿਆ। ਇਸ ਦੌਰਾਨ ਉਹ ਪਾਣੀ ਵਿਚ ਫਸ ਗਿਆ, ਜਿਸ ਵਿਚ ਡੁੱਬਣ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਜਗਤਾਰ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ।
ਹਲਕਾ ਇੰਚਾਰਜ ਅਮਿਤ ਮੰਟੂ, ਬਲਾਕ ਪ੍ਰਧਾਨ ਗੁਰਨਾਮ ਸਿੰਘ ਮ੍ਰਿਤਕ ਦੇ ਘਰ ਪਹੁੰਚੇ ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ। ਇਸ ਮੌਕੇ ਗੁਰਨਾਮ ਸਿੰਘ ਨੇ ਕਿਹਾ ਕਿ ਹੜ੍ਹ ਨਾਲ ਅਤੇਹਪੁਰ ਦੇ ਲੋਕਾਂ ਦਾ ਬਹੁਤ ਨੁਕਸਾਨ ਹੋਇਆ ਹੈ ਤੇ ਲੋਕਾਂ ਦੀਆਂ ਫ਼ਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤੇ ਜਿਨ੍ਹਾਂ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਦਾ ਸਰਵੇਖਣ ਵੀ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਘਰਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ।
Read More : ਪਿਸਤੌਲ ਨਾਲ ਵੀਡੀਓ ਬਣਾਉਂਦਿਆਂ ਅਚਾਨਕ ਚੱਲੀ ਗੋਲੀ, ਲੜਕੇ ਦੀ ਮੌਤ