ਯੋਗੀ ਆਦਿੱਤਿਆਨਾਥ

‘ਚੀਨੀ ਡੋਰ’ ਨਾਲ ਹੋਣ ਵਾਲੀਆਂ ਮੌਤਾਂ ਹੱਤਿਆ ਮੰਨੀਆਂ ਜਾਣਗੀਆਂ : ਯੋਗੀ

ਲਖਨਊ, 5 ਫਰਵਰੀ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ‘ਚੀਨੀ ਡੋਰ’ ਨਾਲ ਹੋਣ ਵਾਲੀਆਂ ਮੌਤਾਂ ਨੂੰ ਹੱਤਿਆ ਦੀ ਸ਼੍ਰੇਣੀ ’ਚ ਰੱਖਦੇ ਹੋਏ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਦਫ਼ਤਰ ਵੱਲੋਂ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਜਾਰੀ ਪੋਸਟ ’ਚ ਇਹ ਜਾਣਕਾਰੀ ਦਿੱਤੀ ਗਈ।

ਪੋਸਟ ਅਨੁਸਾਰ ਮੁੱਖ ਮੰਤਰੀ ਨੇ ‘ਚੀਨੀ ਡੋਰ’ ਨਾਲ ਹੋ ਰਹੇ ਲਗਾਤਾਰ ਹਾਦਸਿਆਂ ’ਤੇ ਗੰਭੀਰ ਨੋਟਿਸ ਲੈਂਦਿਆਂ ਸੂਬੇ ’ਚ ਇਸ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਅਤੇ ਸੂਬਾ ਪੱਧਰੀ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ। ਨਾਲ ਹੀ, ਉਨ੍ਹਾਂ ਨੇ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਸਮੀਖਿਆ ਕਰਨ ਲਈ ਵੀ ਕਿਹਾ ਹੈ।

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਲੋਕਾਂ ਦੇ ਜੀਵਨ ਦੀ ਸੁਰੱਖਿਆ ਸੂਬਾ ਸਰਕਾਰ ਦੀ ਸਰਵਉੱਚ ਤਰਜੀਹ ਹੈ ਅਤੇ ਇਸ ਵਿਸ਼ੇ ’ਤੇ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਰਾਜਧਾਨੀ ਲਖਨਊ ’ਚ ਇਨੀਂ ਦਿਨੀਂ ‘ਚੀਨੀ ਡੋਰ’ ਨਾਲ ਮੋਟਰਸਾਈਕਲ ਸਵਾਰਾਂ ਦੇ ਜ਼ਖਮੀ ਹੋਣ ਦੀਆਂ ਘਟਨਾਵਾਂ ’ਚ ਤੇਜ਼ੀ ਨਾਲ ਵਾਧਾ ਹੋਇਆ ਹੈ।

ਬੁੱਧਵਾਰ ਨੂੰ ਬਾਜ਼ਾਰਖਾਲਾ ਖੇਤਰ ’ਚ ‘ਚੀਨੀ ਡੋਰ’ ਨਾਲ ਗਲਾ ਵੱਢੇ ਜਾਣ ਨਾਲ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਸੀ। ਪੁਲਸ ਅਨੁਸਾਰ ਮ੍ਰਿਤਕ ਦੀ ਪਛਾਣ ਬਿਹਾਰ ਨਿਵਾਸੀ ਸਈਅਦ ਸ਼ੋਏਬ (34) ਵਜੋਂ ਹੋਈ ਹੈ।

Read More : ਚਾਂਦੀ 30,000 ਰੁਪਏ ਟੁੱਟੀ, ਸੋਨੇ ’ਚ ਵੀ 7,400 ਰੁਪਏ ਦੀ ਗਿਰਾਵਟ

Leave a Reply

Your email address will not be published. Required fields are marked *