ਵਿਸ਼ੇਸ਼ ਸੈਸ਼ਨ ਕਾਰਨ ਪੇਸ਼ੀ ਤੋਂ ਮਿਲੀ ਛੋਟ; ਹੁਣ 20 ਮਈ ਨੂੰ ਹੋਵੇਗੀ ਅਗਲੀ ਸੁਣਵਾਈ
ਮਾਨਸਾ, 01 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਮਾਨਸਾ ਅਦਾਲਤ ਨੇ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਨਿੱਜੀ ਪੇਸ਼ੀ ਤੋਂ ਰਾਹਤ ਦਿੱਤੀ ਹੈ। ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਰੁਝੇਵੇਂ ਕਾਰਨ ਮੁੱਖ ਮੰਤਰੀ ਅੱਜ ਅਦਾਲਤ ਵਿੱਚ ਹਾਜ਼ਰ ਨਹੀਂ ਹੋ ਸਕੇ। ਉਨ੍ਹਾਂ ਦੇ ਵਕੀਲ ਵੱਲੋਂ ਦਾਇਰ ਪੇਸ਼ੀ ਤੋਂ ਛੋਟ ਦੀ ਅਰਜ਼ੀ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ ਹੈ।
ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 20 ਮਈ, 2026 ਲਈ ਤੈਅ ਕੀਤੀ ਹੈ। ਜ਼ਿਕਰਯੋਗ ਹੈ ਕਿ ਅਦਾਲਤ ਨੇ ਪਹਿਲਾਂ 1 ਮਈ ਨੂੰ ਪੇਸ਼ ਹੋਣ ਦੇ ਸਖ਼ਤ ਹੁਕਮ ਦਿੱਤੇ ਸਨ ਅਤੇ ਪੇਸ਼ ਨਾ ਹੋਣ ‘ਤੇ ਜ਼ਮਾਨਤ ਰੱਦ ਕਰਨ ਦੀ ਚਿਤਾਵਨੀ ਵੀ ਦਿੱਤੀ ਸੀ।
ਮਾਮਲੇ ਦਾ ਪਿਛੋਕੜ:
ਇਹ ਕੇਸ ਸਾਲ 2019 ਦਾ ਹੈ, ਜਦੋਂ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੇ ਕਾਂਗਰਸ ਵਿੱਚ ਸ਼ਾਮਲ ਹੋਣ ‘ਤੇ ਭਗਵੰਤ ਮਾਨ ਨੇ ਸਿਆਸੀ ਦੋਸ਼ ਲਗਾਏ ਸਨ। ਇਸ ਵਿਰੁੱਧ ਮਾਨਸ਼ਾਹੀਆ ਨੇ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ। ਮੁੱਖ ਮੰਤਰੀ ਫਿਲਹਾਲ ਇਸ ਮਾਮਲੇ ਵਿੱਚ ਜ਼ਮਾਨਤ ‘ਤੇ ਹਨ।
Read More : ਸੀਟੀ ਯੂਨੀਵਰਸਿਟੀ ਵਿਖੇ ‘ਪੰਜਾਬ ਸਟੇਟ ਆਰਮ ਰੈਸਲਿੰਗ ਚੈਂਪੀਅਨਸ਼ਿਪ 2026’ ਦਾ ਸ਼ਾਨਦਾਰ ਆਯੋਜਨ
