ਲੁਧਿਆਣਾ ਅਦਾਲਤ ਦੇ ਪੁਰਾਣੇ ਫੈਸਲੇ ਵਿਰੁੱਧ ਹਾਈਕੋਰਟ ਨੇ ਸੁਣਾਇਆ ਫੈਸਲਾ
ਚੰਡੀਗੜ੍ਹ, 27 ਮਾਰਚ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਵਿਰੁੱਧ ਚੱਲ ਰਹੇ ਮਾਣਹਾਨੀ ਦੇ ਮਾਮਲੇ ਵਿਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੰਜੇ ਸਿੰਘ ਵੱਲੋਂ ਦਾਇਰ ਪਟੀਸ਼ਨ ਨੂੰ ਮਨਜ਼ੂਰੀ ਦਿੰਦਿਆਂ ਬਿਕਰਮ ਮਜੀਠੀਆ ਤੋਂ ਮੁੜ ਪੁੱਛਗਿੱਛ (ਜਿਰ੍ਹਾ) ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੁਧਿਆਣਾ ਅਦਾਲਤ ਨੇ ਸੰਜੇ ਸਿੰਘ ਵਿਰੁੱਧ ਮਾਣਹਾਨੀ ਮਾਮਲੇ ਦੀ ਸੁਣਵਾਈ ਦੌਰਾਨ ਬਿਕਰਮ ਮਜੀਠੀਆ ਦੇ ਮੁਕੱਦਮੇ ਨੂੰ ਨਿਲ (ਰੱਦ) ਕਰ ਦਿੱਤਾ ਸੀ। ਸੰਜੇ ਸਿੰਘ ਨੇ ਸਾਲ 2021 ਵਿੱਚ ਲੁਧਿਆਣਾ ਅਦਾਲਤ ਦੇ ਇਸ ਫੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਅੱਜ ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਸੰਜੇ ਸਿੰਘ ਦੇ ਹੱਕ ਵਿੱਚ ਫੈਸਲਾ ਸੁਣਾਇਆ ਅਤੇ ਮਜੀਠੀਆ ਦੀ ਜਿਰ੍ਹਾ ਲਈ ਨਿਰਦੇਸ਼ ਜਾਰੀ ਕੀਤੇ ਹਨ।
Read More : ਐਮਪੀ ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ
