Pakistan and Saudi Arabia

ਸਾਊਦੀ ਅਰਬ ਅਤੇ ਪਾਕਿਸਤਾਨ ਵਿਚਕਾਰ ਹੋਇਆ ਰੱਖਿਆ ਸਮਝੌਤਾ

ਰਿਆਦ, 18 ਸਤੰਬਰ : ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਬੀਤੇ ਦਿਨ ਇੱਕ ਰੱਖਿਆ ਸਮਝੌਤੇ ’ਤੇ ਹਸਤਾਖਰ ਕੀਤੇ। ਇਸ ਸਮਝੌਤੇ ਤਹਿਤ ਇੱਕ ਦੇਸ਼ ’ਤੇ ਹਮਲਾ ਦੂਜੇ ਦੇਸ਼ ’ਤੇ ਹਮਲਾ ਮੰਨਿਆ ਜਾਵੇਗਾ।

ਜਾਣਕਾਰੀ ਅਨੁਸਾਰ ਦੋਵੇਂ ਦੇਸ਼ਾਂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਇਹ ਸਮਝੌਤਾ ਸੁਰੱਖਿਆ ਵਧਾਉਣ ਅਤੇ ਵਿਸ਼ਵ ਸ਼ਾਂਤੀ ਸਥਾਪਤ ਕਰਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਸਮਝੌਤੇ ਤਹਿਤ ਦੋਵੇਂ ਦੇਸ਼ਾਂ ਦਰਮਿਆਨ ਰੱਖਿਆ ਕਾਰਪੋਰੇਸ਼ਨ ਨੂੰ ਵੀ ਵਿਕਸਤ ਕੀਤਾ ਜਾਵੇਗਾ।

ਸਾਊਦੀ ਅਰਬ ਦੀ ਰਾਜਧਾਨੀ ਰਿਆਦ ਦੇ ਯਾਮਾਮਾ ਪੈਲੇਸ ’ਚ ਹੋਈ ਮੀਟਿੰਗ ਵਿੱਚ ਐਮ.ਬੀ.ਐਸ. ਅਤੇ ਸ਼ਾਹਬਾਜ਼ ਸ਼ਰੀਫ ਨੇ ਕਈ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਦੋਵੇਂ ਆਗੂਆਂ ਨੇ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ’ਤੇ ਵੀ ਗੱਲਬਾਤ ਕੀਤੀ।

ਇਕ ਸੀਨੀਅਰ ਸਾਊਦੀ ਅਧਿਕਾਰੀ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਹਰ ਤਰ੍ਹਾਂ ਦਾ ਫੌਜੀ ਸਹਿਯੋਗ ਕੀਤਾ ਜਾਵੇਗਾ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਇਸ ’ਚ ਜ਼ਰੂਰਤ ਪੈਣ ’ਤੇ ਪਾਕਿਸਤਾਨ ਦੇ ਪਰਮਾਣੂ ਹਥਿਆਰਾਂ ਦਾ ਇਸਤੇਮਾਲ ਵੀ ਸ਼ਾਮਲ ਹੈ ਤਾਂ ਉਨ੍ਹਾਂ ਹਾਂ ’ਚ ਜਵਾਬ ਦਿੱਤਾ।

ਇਸ ਸਮੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੇ ਨਾਲ ਪਾਕਿਸਤਾਨੀ ਫੌਜ ਮੁਖੀ ਆਸੀਮ ਮੁਨੀਰ, ਉਪ ਪ੍ਰਧਾਨ ਮੰਤਰੀ ਇਸ਼ਾਕ ਡਾਰ, ਰੱਖਿਆ ਮੰਤਰੀ ਖਵਾਜ਼ ਆਸਿਫ਼, ਵਿੱਤ ਮੰਤਰੀ ਮੁਹੰਮਦ ਔਰੰਗਜ਼ੇਬ ਅਤੇ ਹੋਰ ਕਈ ਉਚ ਅਧਿਕਾਰੀਆਂ ਦਾ ਵਫ਼ਦ ਸਾਊਦੀ ਪਹੁੰਚਿਆ ਹੈ।

Read More : ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ

Leave a Reply

Your email address will not be published. Required fields are marked *