ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਵਰਕਰਾਂ ਨੂੰ ਰਾਹਤ ਕਾਰਜਾਂ ਵਿਚ ਲੱਗਣ ਦੀ ਕੀਤੀ ਅਪੀਲ
ਅੰਮ੍ਰਿਤਸਰ, 1 ਸਤੰਬਰ : ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 6 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਏ ਗਏ ਸਟੇਟ ਡੈਲੀਗੇਟ ਇਜਲਾਸ ਨੂੰ ਤੁਰੰਤ ਪ੍ਰਭਾਵ ਨਾਲ ਮੁਲਤਵੀ ਕਰ ਦਿੱਤਾ ਗਿਆ ਹੈ।
ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਇਸ ਵੇਲੇ ਸਰਹੱਦ ਨਾਲ ਲੱਗਦੇ ਜ਼ਿਲਿਆਂ ਪੂਰੀ ਤਰ੍ਹਾਂ ਹੜ੍ਹ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਅਜਿਹੇ ਵਿਚ ਜਿੱਥੇ ਸਾਰੇ ਵੱਡੇ ਸਿਆਸੀ ਪ੍ਰੋਗਰਾਮ ਪਹਿਲਾਂ ਹੀ ਮੁਲਤਵੀ ਕੀਤਾ ਜਾ ਚੁੱਕੇ ਹਨ, ਹਾਲਾਤ ਸੁਖਾਵੇਂ ਹੋਣ ਤੱਕ ਸਟੇਟ ਡੈਲੀਗੇਟ ਇਜਲਾਸ ਨੂੰ ਮੁਲਤਵੀ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜਿੱਥੇ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਰਹੇ ਹਨ, ਉੱਥੇ ਹੀ ਉਨ੍ਹਾਂ ਵਲੋਂ ਪਾਰਟੀ ਦੇ ਲੀਡਰ ਸਾਹਿਬਾਨ ਅਤੇ ਵਰਕਰਾਂ ਨੂੰ ਵੀ ਰਾਹਤ ਕਾਰਜਾਂ ਵਿਚ ਲੱਗਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ 8 ਜ਼ਿਲੇ ਬੁਰੀ ਤਰ੍ਹਾਂ ਹੜ੍ਹਾਂ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਤਾਜਾ ਸਥਿਤੀ ਨੂੰ ਵੇਖਦੇ ਹੋਏ ਇਨ੍ਹਾਂ ਹਾਲਤਾਂ ਵਿਚ ਪ੍ਰਭਾਵਿਤ ਜ਼ਿਲਿਆਂ ਨੂੰ ਮਦਦ ਵਾਲੇ ਹੱਥਾਂ ਦੀ ਲੋੜ ਹੈ। ਜਿਵੇਂ ਹੀ ਹਾਲਾਤ ਸਥਿਰ ਹੋਣਗੇ, ਸਥਿਤੀ ਤੇ ਸਮੀਖਿਆ ਤੋਂ ਬਾਅਦ ਨੂੰ ਜਨਰਲ ਇਜਲਾਸ ਲਈ ਅਗਲੀ ਤਾਰੀਖ ਨੂੰ ਜਾਰੀ ਕੀਤਾ ਜਾਵੇਗਾ।
Read More : ਹੜ੍ਹਾਂ ਦੀ ਮਾਰ ਝੱਲ ਰਹੇ ਜ਼ਿਲਾ ਗੁਰਦਾਸਪੁਰ ’ਚ ਪਹੁੰਚੇ ਸਿਹਤ ਮੰਤਰੀ