Delhi Gurdwara Committee

ਦਿੱਲੀ ਗੁਰਦੁਆਰਾ ਕਮੇਟੀ ਨੇ ਸਰਨਾ ਭਰਾਵਾਂ ਤੇ ਜੀ.ਕੇ. ਦੀ ਮੈਂਬਰਸ਼ਿਪ ਕੀਤੀ ਰੱਦ

ਦਿੱਲੀ , 25 ਅਕਤੂਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਏ ਵਿਸ਼ੇਸ਼ ਜਨਰਲ ਇਜਲਾਸ ਵਿਚ ਕਮੇਟੀ ਦੇ ਸਾਬਕਾ ਪ੍ਰਧਾਨਾਂ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ. ਕੇ. ਖਿਲਾਫ ਲੱਗੇ ਗੰਭੀਰ ਦੋਸ਼ਾਂ ਨੂੰ ਵੇਖਦੇ ਹੋਏ ਸਰਬਸੰਮਤੀ ਨਾਲ ਉਨ੍ਹਾਂ ਦੀ ਮੈਂਬਰਸ਼ਿਪ ਖ਼ਤਮ ਕਰਨ ਦਾ ਫੈਸਲਾ ਕੀਤਾ ਗਿਆ।

ਇਸ ਸਬੰਧੀ ਗੱਲਬਾਤ ਕਰਦਿਆਂ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਡਾਇਰੈਕਟਰ ਗੁਰਦੁਆਰਾ ਚੋਣਾਂ ਅਤੇ ਦਿੱਲੀ ਸਰਕਾਰ ਵੱਲੋਂ ਕਮੇਟੀ ਨੂੰ ਕਿਹਾ ਗਿਆ ਸੀ ਕਿ ਮੈਂਬਰਾਂ ਵੱਲੋਂ ਤਿੰਨਾਂ ਖਿਲਾਫ ਕੀਤੀਆਂ ਗਈਆਂ ਸ਼ਿਕਾਇਤਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇ। ਇਸ ਉਪਰੰਤ ਸਾਰੇ 50 ਮੈਂਬਰਾਂ ਨੂੰ ਲਿਖਤੀ ਪੱਤਰ ਭੇਜ ਕੇ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਸੁਝਾਅ ਮੰਗੇ ਗਏ ਸਨ।

ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ. ਕੇ. ਨੂੰ ਵੀ ਇਹ ਪੱਤਰ ਭੇਜੇ ਗਏ ਸਨ। ਉਨ੍ਹਾਂ ਨੇ ਆਪਣੇ ਉਪਰ ਲੱਗੇ ਦੋਸ਼ਾਂ ਦਾ ਖੰਡਨ ਨਹੀਂ ਕੀਤਾ, ਨਾ ਹੀ ਦੋਸ਼ ਝੁੂਠਲਾਏ, ਸਗੋਂ ਉਲ-ਜਲੂਲ ਜਵਾਬ ਲਿਖ ਕੇ ਭੇਜ ਦਿੱਤੇ। ਇਹ ਤਿੰਨੋਂ ਅੱਜ ਦੇ ਜਨਰਲ ਇਜਲਾਸ ਵਿਚ ਵੀ ਸ਼ਾਮਲ ਨਹੀਂ ਹੋਏ।

ਉਨ੍ਹਾਂ ਦੱਸਿਆ ਕਿ ਇਜਲਾਸ ਵਿਚ ਬਹੁਤੇ ਮੈਂਬਰਾਂ ਵੱਲੋਂ ਇਨ੍ਹਾਂ ਤਿੰਨਾਂ ਮੈਂਬਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ। ਇਸ ਮਗਰੋਂ ਹਾਜ਼ਰ ਸਾਰੇ 38 ਮੈਂਬਰਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਤਿੰਨਾਂ ਦੀ ਮੈਂਬਰਸ਼ਿਪ ਖ਼ਤਮ ਕਰਨ ਦਾ ਫੈਸਲਾ ਲਿਆ। ਉਨ੍ਹਾਂ ਦੱਸਿਆ ਕਿ ਹੁਣ ਮਤੇ ਦੀ ਕਾਪੀ ਡਾਇਰੈਕਟਰ ਗੁਰਦੁਆਰਾ ਚੋਣਾਂ ਅਤੇ ਦਿੱਲੀ ਸਰਕਾਰ ਨੂੰ ਭੇਜੀ ਜਾਵੇਗੀ।

Read More : ਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਸ਼ਹੀਦੀ ਸਮਾਗਮਾਂ ਲਈ ਦਿੱਤਾ ਸੱਦਾ

Leave a Reply

Your email address will not be published. Required fields are marked *