ਕਵਿੰਦਰ ਗੁਪਤਾ ਨੇ ਆਪਣੇ ਨਵੇਂ ਕੰਮ ਨੂੰ ਸ਼ੁਰੂ ਕਰਨ ਲਈ ਗੁਰੂ ਸਾਹਿਬ ਦਾ ਲਿਆ ਆਸ਼ੀਰਵਾਦ
ਨਵੀਂ ਦਿੱਲੀ, 22 ਜੁਲਾਈ : ਗੁਰਦੁਆਰਾ ਬੰਗਲਾ ਸਾਹਿਬ ਵਿਖੇ ਲੱਦਾਖ ਦੇ ਨਵ-ਨਿਯੁਕਤ ਉਪ ਰਾਜਪਾਲ (ਐੱਲ. ਜੀ.) ਕਵਿੰਦਰ ਗੁਪਤਾ ਨੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਆਪਣੇ ਨਵੇਂ ਕੰਮ ਨੂੰ ਸ਼ੁਰੂ ਕਰਨ ਲਈ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ।
ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੀ ਟੀਮ ਨੇ ਕਵਿੰਦਰ ਗੁਪਤਾ ਦਾ ਸਨਮਾਨ ਕੀਤਾ। ਇਸ ਮੌਕੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਅਤੇ ਜੁਆਇੰਟ ਸਕੱਤਰ ਜਸਮੀਨ ਸਿੰਘ ਨੋਨੀ ਵੀ ਹਾਜ਼ਰ ਸਨ।
ਗੱਲਬਾਤ ਕਰਦਿਆਂ ਕਵਿੰਦਰ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਬਹੁਤ ਸਕੂਨ ਮਿਲਿਆ ਹੈ। ਉਹ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਦੇ ਵੀ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਸਨਮਾਨ ਬਖਸ਼ਿਆ ਹੈ। ਉਨ੍ਹਾਂ ਨੇ ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਵਾਸਤੇ ਕੀਤੇ ਜਾ ਰਹੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ।
Read More : ਪੰਜਾਬ ਕੈਬਨਿਟ ਮੀਟਿੰਗ ਵਿਚ ਲੈਂਡ ਪੂਲਿੰਗ ਨੀਤੀ ਬਾਰੇ ਲਿਆ ਵੱਡਾ ਫੈਸਲਾ
