ਅੰਮ੍ਰਿਤਸਰ, 8 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ-ਕਸ਼ਮੀਰ ਅੰਦਰ ਸਾਂਬਾ ਜ਼ਿਲੇ ਦੇ ਪਿੰਡ ਕੌਲਪੁਰ ’ਚ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀ ਵਿਰੁੱਧ ਕਰੜੀ ਕਾਰਵਾਈ ਕਰਨ ਲਈ ਕਿਹਾ ਹੈ।
ਐਡਵੋਕੇਟ ਧਾਮੀ ਨੇ ਆਖਿਆ ਕਿ ਇਹ ਬੇਹੱਦ ਦੁਖਦ ਮਾਮਲਾ ਹੈ, ਜਿਸ ਨੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਮੁੱਚਾ ਪੰਥ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮਨਾ ਰਿਹਾ ਹੈ, ਤਾਂ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਗਹਿਰੀ ਸਾਜ਼ਿਸ਼ ਦਾ ਹਿੱਸਾ ਲਗਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਇਸ ਸਾਜ਼ਿਸ਼ ਦਾ ਪਤਾ ਲਗਾਏ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਵੇ।
Read More : ਪੰਜਾਬੀ ਗਾਇਕ ਰਾਜਵੀਰ ਜਵੰਦਾ ਨੇ ਹਾਰੀ ਜ਼ਿੰਦਗੀ ਦੀ ਜੰਗ
