ਡੇਰਾ ਬਾਬਾ ਨਾਨਕ, 27 ਅਗਸਤ : ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ ਦੇ ਉਚੇ ਇਲਾਕਿਆਂ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਕਰਤਾਰਪੁਰ ਸਾਹਿਬ ਕੋਰੀਡੋਰ ’ਤੇ ਬਣੇ ਪੁਲ ਹੇਠੋਂ ਧੁੱਸੀ ਬੰਨ੍ਹ ਟੁੱਟ ਗਿਆ ਹੈ, ਜਿਸ ਕਾਰਨ ਪਾਣੀ ਕੋਰੀਡੋਰ ਚੈਕ ਪੋਸਟ ਅਤੇ ਖੇਤਾਂ ਵਿਚ ਭਰ ਗਿਆ ਹੈ।
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਰਾਵੀ ਦਰਿਆ ਵਿਚ ਛੱਡੇ ਗਏ ਲੋੜ ਨਾਲੋਂ ਵੱਧ ਪਾਣੀ ਕਾਰਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਦੇ ਕੁਝ ਸਾਲ ਪਹਿਲਾਂ ਬਣੇ ਨਵੇਂ ਕੰਪਲੈਕਸ ਵਿਖੇ ਸਥਿਤ ਲੰਗਰ ਘਰ, ਪਰਿਕਰਮਾ ਸਰੋਵਰ, ਸਰਾਵਾਂ ਆਦਿ ਵਿਖੇ ਪੰਜ-ਛੇ ਫੁੱਟ ਤੱਕ ਪਾਣੀ ਭਰ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਮੇਤ ਹਰਿਆਣਾ ਅਤੇ ਹਿਮਾਚਲ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸਥਿਤ ਕਾਫੀ ਨਾਜ਼ੁਕ ਬਣੀ ਹੋਈ ਹੈ।
Read More : ਚੱਕੀ ਦਰਿਆ ’ਚ ਹੜ੍ਹ ਤੇ ਭੂ-ਖੋਰ ਕਾਰਨ ਕਈ ਰੇਲ ਗੱਡੀਆਂ ਰੱਦ ਅਤੇ ਡਾਇਵਰਟ